06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਿਊ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਭਾ ਦੀ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-04-2026
ਨਾਭਾ, 15 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਸਥਾਪਿਤ ਵਿੱਦਿਅਕ ਸੰਸਥਾ ਨਿਊ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਸ ਦੇ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫੀਸਦੀ ਰਿਹਾ¢ ਨਤੀਜਾ ਆਉਂਦਿਆਂ ਹੀ ਹਰ ਪਾਸੇ ਖ਼ੁਸ਼ੀ ਦਾ ਮਾਹੌਲ ਛਾ ਗਿਆ¢ਸਕੂਲ ਪਿ੍ੰਸੀਪਲ ਮੈਡਮ ਖੁਸ਼ਪਿੰਦਰ ਕÏਰ ਖਹਿਰਾ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਕਿ ਸਾਡੇ ਸਕੂਲ ਦਾ ਨਤੀਜਾ ਸੌ ਫੀਸਦੀ ਆਇਆ, ਬਲਕਿ ਹਰ ਬੋਰਡ ਕਲਾਸਾਂ ਦੇ ਰਿਜ਼ਲਟ ਸੌ ਫ਼ੀਸਦੀ ਹੀ ਆਉਂਦੇ ਹਨ, ਜਿਸ ਦਾ ਸਿਹਰਾ ਸਾਡੇ ਮਿਹਨਤੀ ਸਟਾਫ਼ ਅਤੇ ਅਣਥੱਕ ਮੈਨੇਜਮੈਂਟ ਨੂੰ ਜਾਂਦਾ ਹੈ ¢ ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੀ ਅੱਠਵੀ ਕਲਾਸ ਦੀ ਵਿਦਿਆਰਥਣ ਉਮੰਗਪ੍ਰੀਤ ਕÏਰ 96%, ਖੁਸ਼ਵੀਰ ਕੌਰ 96%, ਕੰਗਣਾ 94% ਅਤੇ ਕਲਪਨਾ ਨੇ 93% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ¢ ਦੱਸਣਯੋਗ ਹੈ ਕਿ ਸਕੂਲ ਦੀਆਂ ਇਸੇ ਕਲਾਸ ਦੀਆਂ ਤਿੰਨ ਵਿਦਿਆਰਥਣਾਂ ਦੇ ਸਾਇੰਸ ਵਿਸ਼ੇ ਦੇ ਅੰਕ ਸੌ ਵਿੱਚੋਂ ਸੌ ਫ਼ੀਸਦੀ ਆਏ ਹਨ ¢ ਸਕੂਲ ਪਿ੍ੰਸੀਪਲ ਵੱਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ ¢ ਇਹ ਸਭ ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਕਰਕੇ ਹੀ ਸੰਭਵ ਹੋਇਆ ¢ ਨਿਊ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜਿਆਂ ਦੀ ਪੂਰੇ ਇਲਾਕੇ ਵਿੱਚ ਚਰਚਾ ਹੋ ਰਹੀ ਹੈ¢
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਉੱਘੇ ਵਿਦਵਾਨ ਤੇ ਭਾਰਤੀ ਸੰਵਿਧਾਨ ਦੇ ਰਚਨਹਾਰੇ ਸਨ-ਮਾਧੋਪੁਰ ਅਗਲੀ ਖ਼ਬਰ ਰਾਜਪੁਰਾ ਦੇ ਫੋਕਲ ਪੁਆਇੰਟ ਵਾਸੀ ਸਰਕਾਰ ਦੇ ਫੋਕੇ ਵਾਅਦਿਆਂ ਅਤੇ ਟੁੱਟੀਆਂ ਸੜਕਾਂ ਤੋਂ ਅੱਕੇ
Ad Position 24