ਸੀ.ਬੀ.ਐੱਸ.ਈ. ਦੇ ਦਸਵੀਂ ਦੇ ਨਤੀਜਿਆਂ 'ਚ ਕੁੜੀਆਂ ਮੋਹਰੀ, ਮਾਨਿਆ ਨੇ 100 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
ਅਜੀਤ ਡੈਸਕ
17-04-2026
ਪਟਿਆਲਾ, 16 ਅਪ੍ਰੈਲ-ਸੀ.ਬੀ.ਐੱਸ.ਈ. ਵਲੋਂ ਬੀਤੀ ਕੱਲ੍ਹ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ 'ਚ ਇਕ ਵਾਰ ਫੇਰ ਕੁੜੀਆਂ ਮੋਹਰੀ ਰਹੀਆਂ | ਜੇਕਰ ਜ਼ਿਲ੍ਹੇ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਗਲ ਕੀਤੀ ਜਾਵੇ ਤਾਂ ਲੇਡੀ ਫਾਤਿਮਾ ਦੀ ਵਿਦਿਆਰਥਣ ਮਾਨਿਆ ਨੇ 100 ਫ਼ੀਸਦੀ ਅੰਕ ਲੈ ਕੇ ਸੂਬੇ ਭਰ 'ਚ ਨਾਮਣਾ ਖੱਟਿਆ ਹੈ | ਇਸੇ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ, ਪਰੀ ਸ਼ਰਮਾ ਤੋਂ ਇਲਾਵਾ ਹੈਲਿਕਸ ਸਕੂਲ ਪਾਤੜਾਂ ਦੇ ਪਾਰਥ ਗਰਗ ਤੇ ਰੁਚੀ ਨੇ 99.6 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਭਰ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦਾ ਵਿਦਿਆਰਥੀ ਮਨਜੋਤ ਸਿੰਘ, ਦ ਮਿਲੇਨੀਅਮ ਸਕੂਲ ਦੀ ਵਿਦਿਆਰਥਣ ਸਾਨਿਆ ਗੋਇਲ ਅਤੇ ਰਿਆਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਆਦਿਤੀ ਗੋਇਲ ਅਤੇ ਲਗਨ ਗੋਇਲ ਸਮੇਤ ਲੇਡੀ ਫਾਤਿਮਾ ਸਕੂਲ ਦੇ ਪ੍ਰਭਮ ਕੌਸ਼ਲ ਨੇ 99.4 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ |
ਡੀ.ਏ.ਵੀ. ਪਬਲਿਕ ਸਕੂਲ
ਡੀਏਵੀ ਪਬਲਿਕ ਸਕੂਲ ਪਟਿਆਲਾ ਵਿਖੇ 10ਵੀਂ ਦੇ ਨਤੀਜੇ ਸ਼ਾਨਦਾਰ ਰਹੇ | ਇਸ ਉਪਲਬਧੀ ਨੂੰ ਮਨਾਉਣ ਲਈ ਸਕੂਲ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਅਤੇ ਵਿਦਿਆਰਥੀਆਂ ਨੇ ਢੋਲ ਦੀਆਂ ਧੁਨਾਂ 'ਤੇ ਜੋਸ਼ ਭਰਿਆ ਭੰਗੜਾ ਪੇਸ਼ ਕੀਤਾ | ਸਕੂਲ ਦੇ ਪਿ੍ੰਸੀਪਲ ਵਿਵੇਕ ਤਿਵਾੜੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਤਮ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਪ੍ਰਸੰਸਾ ਕੀਤੀ | ਇਸ ਮੌਕੇ 'ਤੇ ਪਿ੍ੰਸੀਪਲ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਮਿਠਾਈ ਵੰਡ ਕੇ ਉਨ੍ਹਾਂ ਦੀ ਸਫਲਤਾ ਦੀ ਖ਼ੁਸ਼ੀ ਸਾਂਝੀ ਕੀਤੀ ਗਈ |
ਸਕਾਲਰ ਫ਼ੀਲਡਜ਼ ਪਬਲਿਕ ਸਕੂਲ
ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ 96.6 ਫ਼ੀਸਦੀ ਨੇ ਪਹਿਲਾ ਸਥਾਨ, ਅਭਿਰੂਪ ਸਿੰਘ ਅਤੇ ਧਰੁਵ ਕੁਮਾਰ 96 ਫ਼ੀਸਦੀ ਨੇ ਦੂਜਾ ਅਤੇ ਚੇਸਾ 95.2 ਫ਼ੀਸਦੀ ਤੀਜਾ ਸਥਾਨ ਹਾਸਲ ਕਰਕੇ ਆਪਣੀ ਸਕੂਲ ਦਾ ਨਾਮ ਰੌਸ਼ਨ ਕੀਤਾ | ਵਿਸ਼ਾਵਾਰ ਨਤੀਜਿਆਂ ਵਿਚ ਵੀ ਸਕੂਲ ਦਾ ਦਬਦਬਾ ਕਾਇਮ ਰਿਹਾ, ਜਿੱਥੇ ਕਾਰਤਿਕ ਗਰਗ ਨੇ, ਹਿਸਾਬ ਵਿਚੋਂ 100 ਵਿਚੋਂ 100 ਅਤੇ ਅਭਿਰੂਪ ਸਿੰਘ ਨੇ ਆਈ.ਟੀ. ਵਿਚੋਂ 100 ਵਿਚੋਂ 100 ਅੰਕ ਹਾਸਲ ਕੀਤੇ | ਇਸ ਦੇ ਨਾਲ ਹੀ ਇਸਪ੍ਰੀਤ, ਮੰਨਤਪ੍ਰੀਤ ਕੌਰ, ਕਾਰਤਿਕ ਗਰਗ, ਪਵਨਪ੍ਰੀਤ ਕੌਰ, ਅਵਚਲ, ਸਿਮਰਪ੍ਰੀਤ ਕੌਰ, ਸਮਨ ਅਤੇ ਗੁਰਇਕਮਨ ਸਿੰਘ ਵਰਗੇ ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਚੰਦਨਦੀਪ ਕੌਰ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਦਾ ਵਿਸ਼ਵਾਸ ਅਤੇ ਅਧਿਆਪਕਾਂ ਦੀ ਲਗਨ ਹੀ ਇਸ ਸ਼ਾਨਦਾਰ ਨਤੀਜੇ ਦੀ ਬੁਨਿਆਦ ਹੈ |
ਪੋਡਾਰ ਇੰਟਰਨੈਸ਼ਨਲ ਸਕੂਲ
ਪੋਡਾਰ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਜਿਸ 'ਚ ਪ੍ਰਬਲਨੀਤ ਕੌਰ ਨੇ 98.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾਂ ਸਥਾਨ ਤੇ ਜਪਲੀਨ ਨੇ 96.4 ਫ਼ੀਸਦੀ ਅਤੇ ਗੈਵਿਨਪ੍ਰੀਤ ਨੇ 92.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਜਸਪ੍ਰੀਤ ਸੰਧੂ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਤੋਂ ਇਲਾਵਾ ਅਧਿਆਪਕਾਂ ਦੀ ਮਿਹਨਤ ਭਰੀ ਰਹਿਨੁਮਾਈ ਦਾ ਨਤੀਜਾ ਹਨ | ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਦ ਮਿਲੇਨੀਅਮ ਸਕੂਲ
ਦ ਮਿਲੇਨੀਅਮ ਸਕੂਲ ਪਟਿਆਲਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਜਿਸ ਵਿਚ ਸਭ ਤੋਂ ਵੱਧ ਸਾਨਵਿਆ ਗੋਇਲ 99.4 ਫ਼ੀਸਦੀ ਨੇ ਅੰਕ, ਦੂਜੇ ਸਥਾਨ 'ਤੇ ਜਪਨੂਰ ਕੌਰ ਨੇ 98.8 ਫ਼ੀਸਦੀ ਅਤੇ ਪੂਰਵਾ ਕਾਂਸਲ ਨੇ 98.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਸਕੂਲ ਦੇ ਕੁੱਲ 11 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ, ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਖ਼ੂਬ ਪ੍ਰਸੰਸਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਵਲੋਂ ਵਿਦਿਆਰਥੀਆਂ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਨੂੰ ਜਾਂਦਾ ਹੈ |
ਪੈਪਸੂ ਇੰਟਰਨੈਸ਼ਨਲ ਪਬਲਿਕ ਸਕੂਲ
ਪੈਪਸੂ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਇਮਤਿਹਾਨ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਸਕੂਲ ਦਾ ਨਾਮ ਚਮਕਾਇਆ | ਸਕੂਲ ਦੀ ਵਿਦਿਆਰਥਣ ਭੂਮੀ 97.8 ਫ਼ੀਸਦੀ, ਅਮਰਜੀਤ ਕੁਮਾਰ 96.2 ਫ਼ੀਸਦੀ, ਗੁਰਜੋਤ ਸਿੰਘ 95.8 ਫ਼ੀਸਦੀ ਅੰਕ ਲੈ ਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਚੇਅਰਮੈਨ ਬਿ੍ਜ ਮੋਹਨ ਗੁਪਤਾ ਅਤੇ ਡਾਇਰੈਕਟਰ ਮੋਹਿਤ ਗੁਪਤਾ ਅਤੇ ਗੌਤਮ ਗੁਪਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਪੂਰੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਮਰੱਥਾ ਅਤੇ ਸਫਲਤਾ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ |
ਮਾਡਰਨ ਸੀਨੀਅਰ ਸੈਕੰਡਰੀ ਸਕੂਲ
ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਲੋਂ ਸੀ.ਬੀ.ਐੱਸ.ਈ. ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਸਕਾਨ ਧੀਮਾਨ ਨੇ 98.6 ਫ਼ੀਸਦੀ ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਮਨਜੋਤ ਕੌਰ ਵਲੋਂ 97.2 ਫ਼ੀਸਦੀ ਅੰਕਾਂ ਨਾਲ ਦੂਜੇ ਸਥਾਨ ਅਤੇ ਹਰਸਿਮਰਤ ਕੌਰ ਨੇ 96.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਸਕੂਲ ਦੇ ਵਿਦਿਆਰਥੀਆਂ 'ਚੋਂ ਗਗਨਦੀਪ ਕੌਰ 95 ਫ਼ੀਸਦੀ, ਰਿਧਿਮਾ 95 ਫ਼ੀਸਦੀ, ਤਨਿਸਕ ਸ਼ਰਮਾ 93.6 ਫ਼ੀਸਦੀ, ਹਰਨੂਰ ਕੌਰ 92.4 ਫ਼ੀਸਦੀ, ਆਦਿਤਿਆ 91.2 ਫ਼ੀਸਦੀ, ਰਾਸ਼ੀ 91.2 ਫ਼ੀਸਦੀ ਅਤੇ ਜੈਸਮੀਤ ਸਿੰਘ 90.4 ਫ਼ੀਸਦੀ ਅੰਕ ਲਏ |
ਸੇਂਟ ਪੀਟਰ ਅਕੈਡਮੀ
ਸੇਂਟ ਪੀਟਰ ਅਕੈਡਮੀ ਦੇ ਵਿਦਿਆਰਥੀਆਂ ਨੇ 10ਵੀਂ ਦੀ ਪ੍ਰੀਖਿਆ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੇ 99.2 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ 'ਚੋਂ ਪਹਿਲਾਂ, ਜੀਨਲਪ੍ਰੀਤ ਕੌਰ ਨੇ 98.6 ਫ਼ੀਸਦੀ ਅੰਕਾਂ ਨਾਲ ਦੂਜਾ ਜਦੋਂ ਕਿ ਅਨੰਨਿਆ ਗੋਇਲ ਅਤੇ ਤਨਵੀ ਜਿੰਦਲ ਨੇ 98.2 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ |
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦਾ ਨਤੀਜਾ 100 ਫ਼ੀਸਦੀ ਰਿਹਾ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਸੀ.ਬੀ.ਐੱਸ.ਈ. ਬੋਰਡ ਵਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਅਤੇ ਪ੍ਰਧਾਨ ਰਵਿੰਦਰ ਕੌਰ ਨੇ ਦੱਸਿਆ ਕਿ ਇਸ ਸਾਲ 2025-26 ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ, ਪਟਿਆਲਾ ਦੇ ਕੁੱਲ 100 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ ਰੂਪਰੀਤ ਕੌਰ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਜਪਨੀਤ ਕੌਰ ਨੇ 95.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਐਸਪ੍ਰੀਤ ਸਿੰਘ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਇਹ ਵੀ ਦੱਸਿਆ ਕਿ 6 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 33 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਖ਼ੁਸ਼ੀ ਦੇ ਮੌਕੇ 'ਤੇ ਨਿਰਦੇਸ਼ਕ ਭੁਪਿੰਦਰ ਸਿੰਘ ਸਕੂਲ ਪ੍ਰਧਾਨ ਮੈਡਮ ਰਵਿੰਦਰ ਕੌਰ, ਪਿ੍ੰਸੀਪਲ ਮੈਡਮ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਮੈਡਮ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਮੂੰਹ ਮਿੱਠਾ ਵੀ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਖ਼ੁਸ਼ੀ ਵਿਚ ਸ਼ਮੂਲੀਅਤ ਕੀਤੀ |
ਜੈਮਸ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ; ਭਾਵਿਕਾ ਗਰਗ ਨੇ 94 ਫ਼ੀਸਦੀ ਅੰਕਾਂ ਨਾਲ ਮਾਰੀ ਬਾਜ਼ੀ
ਸਨੌਰ, (ਸੋਖਲ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਜੈਮਸ ਪਬਲਿਕ ਸਕੂਲ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਸੇਵਾਵਾਂ ਦਾ ਲੋਹਾ ਮਨਵਾਉਂਦਿਆਂ 100 ਫ਼ੀਸਦੀ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਦੱਸਣਯੋਗ ਹੈ ਕਿ ਇਨ੍ਹਾਂ ਨਤੀਜਿਆਂ ਵਿਚ ਸਕੂਲ ਦੀ ਵਿਦਿਆਰਥਣ ਭਾਵਿਕਾ ਗਰਗ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਰਸਨਮ ਕੰਬੋਜ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ ਹੈ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਉੱਚੇ ਗ੍ਰੇਡ ਹਾਸਲ ਕੀਤੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਮੰਜਰੀ ਤੇਜਪਾਲ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਪ੍ਰਬੰਧਕੀ ਕਮੇਟੀ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਪ੍ਰਗਟ ਕਰਦਿਆਂ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ | ਸਕੂਲ 'ਚ ਇਸ ਜਿੱਤ ਦਾ ਜਸ਼ਨ ਮਨਾਉਂਦਿਆਂ ਮਿਠਾਈਆਂ ਵੀ ਵੰਡੀਆਂ ਗਈਆਂ |
ਹੋਲੀ ਮੈਰੀ ਸਕੂਲ ਬਨੂੜ ਦੇ ਵਿਦਿਆਰਥੀਆਂ ਨੇ ਰੌਸਨ ਕੀਤਾ ਮਾਪਿਆਂ ਤੇ ਸਕੂਲ ਦਾ ਨਾਂਅ
ਬਨੂੜ, (ਭੁਪਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਹੋਲੀ ਮੈਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਸਕੂਲ ਦੇ ਵਿਦਿਆਰਥੀ ਅਮਿਤੋਜ ਸਿੰਘ ਪੁੱਤਰ ਹਰਦੀਪ ਸਿੰਘ ਨੇ 98.8 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਅਤੇ ਹਰਸਿਮਰਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 97.8 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ | ਉਕਤ ਦੋਵੇਂ ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਤਾ ਪਿਤਾ ਨੇ ਜੋ ਸੁਪਨੇ ਸੰਜੋਏ ਸਨ ਅੱਜ ਉਨ੍ਹਾਂ ਦਾ ਪਹਿਲਾ ਸੁਫ਼ਨਾ ਪੂਰਾ ਹੋ ਗਿਆ ਹੈ, ਜਿਸ ਦੀ ਉਨ੍ਹਾਂ ਨੂੰ ਬੇਹੱਦ ਖੁਸੀ ਹੈ | ਇਸੇ ਤਰ੍ਹਾਂ ਅਰਵਿਨ ਕੌਰ ਨੇ 94.8 ਫ਼ੀਸਦੀ, ਮਨਜੋਤ ਕੌਰ 94.2 ਫ਼ੀਸਦੀ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ ਸਕੂਲ ਦੇ 13 ਵਿਦਿਆਰਥੀਆਂ ਨੇ 90 ਫ਼ੀਸਦੀ, 43 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 40 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ | ਸਕੂਲ ਦੇ ਡਾਇਰੈਕਟਰ ਸੀਸੀ ਦੇਵਾਸੀ, ਪਿ੍ੰਸੀਪਲ ਸਾਇਨੀ ਦੇਵਾਸੀ ਤੇ ਮੈਡਮ ਪਲਵਿੰਦਰ ਕੌਰ ਨੇ ਸਕੂਲ ਦਾ ਨਾਂਅ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਨਾਲ ਕੇਕ ਕੱਟ ਕੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ |
ਸ਼ਿਵਾਲਿਕ ਕਾਨਵੈਟ ਸਕੂਲ ਦੇ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ 98.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ
ਬਨੂੜ, (ਭੁਪਿੰਦਰ ਸਿੰਘ)-ਸ਼ਿਵਾਲਿਕ ਕਾਨਵੈਂਟ ਸਕੂਲ, ਬਨੂੜ ਦੇ ਸੀ.ਬੀ.ਐਸ.ਈ. ਬੋਰਡ 10ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਪ੍ਰੀਸ਼ਦ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਅੰਕ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਾਲ ਦੇ ਪ੍ਰਮੁੱਖ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਚ ਸਮਰਪ੍ਰੀਤ ਕੌਰ ਨੇ 98.2 ਫ਼ੀਸਦੀ ਅੰਕਾਂ ਨਾਲ ਪਹਿਲਾਂ ਸਥਾਨ ਹਾਸਿਲ ਕੀਤਾ | ਗੁਰਜੋਤ ਸਿੰਘ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਹਰੀਓਮ ਅਤੇ ਕਿ੍ਤਿਕਾ ਨੇ ਵੀ ਵਧੀਆ ਅੰਕ ਪ੍ਰਾਪਤ ਕਰਦੇ ਹੋਏ ਉੱਤਮ ਪ੍ਰਾਪਤੀ ਦਰਜ ਕੀਤੀ | ਜਾਨਵੀ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸ਼ਾਨਦਾਰ ਸਫਲਤਾ ਹਾਸਿਲ ਕੀਤੀ | ਸਕੂਲ ਦੇ ਚੇਅਰਮੈਨ ਰਮੇਸ਼ ਭਾਰਦਵਾਜ ਅਤੇ ਪਿ੍ੰਸੀਪਲ ਚੀਨੂੰ ਸ਼ਰਮਾ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਹਾਰਦਿਕ ਮੁਬਾਰਕਬਾਦ ਦਿੱਤੀ | ਇਸ ਮੌਕੇ ਪਹਿਲਾਂ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਬੇਬੀ ਕਾਨਵੈਂਟ ਸਕੂਲ ਦੀ ਵਿਦਿਆਰਥਣ ਤਿ੍ਸਾ ਕਸ਼ਯਪ ਨੇ ਹਾਸਿਲ ਕੀਤੇ 99.2 ਫ਼ੀਸਦੀ ਅੰਕ
ਬਨੂੜ, (ਭੁਪਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਬੇਬੀ ਕਾਨਵੈਂਟ ਸਕੂਲ ਬਨੂੜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਤਿ੍ਸਾ ਕਸ਼ਯਪ ਨੇ 99.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਤਿ੍ਸਾ ਕਸ਼ਯਪ ਨੇ ਦੱਸਿਆ ਕਿ ਅੱਜ ਕੱਲ੍ਹ ਸੋਸ਼ਲ ਮੀਡੀਆ ਦੇ ਜ਼ਮਾਨੇ ਵਿਚ ਉਸ ਨੇ ਮੋਬਾਈਲ ਨੂੰ ਦੂਰ ਰੱਖ ਕੇ ਰਾਤ ਦਿਨ ਮਿਹਨਤ ਕਰਕੇ ਇਹ ਮੁਕਾਮ ਹਾਸਿਲ ਕੀਤਾ | ਸਕੂਲ ਦੇ ਡਾਇਰੈਕਟਰ ਜਸਕੰਵਰ ਸਿੰਘ ਤੇ ਪਿ੍ੰਸੀਪਲ ਸਬੀਨਾ ਅਨੰਦ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 40 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਇਸ ਮੌਕੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਅਧਿਆਪਕਾਂ ਨੂੰ ਵਧਾਈ ਦਿੱਤੀ | ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ |
ਸੀ.ਬੀ.ਐੱਸ.ਈ. 'ਚ ਸਕਾਲਰਜ਼ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਰਾਜਪੁਰਾ, (ਜੀ.ਪੀ. ਸਿੰਘ)-ਸੀ.ਬੀ.ਐੱਸ.ਸੀ. ਵਲੋਂ ਕਰਵਾਈ ਗਈ 10ਵੀਂ ਬੋਰਡ ਦੀ ਪ੍ਰੀਖਿਆ 'ਚ ਸਥਾਨਕ ਸਕਾਰਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਹਿਣ ਤੇ ਵਿਦਿਆਰਥੀਆਂ ਨੇ ਆਪਣੀ ਜਿੱਤ ਦਾ ਝੰਡਾ ਗੱਡ ਦਿੱਤਾ | ਸਕੂਲ ਦੀ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਸਾਲ 2025-26 ਲਈ ਦਸਵੀਂ ਦੇ ਕੁਲ 222 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ | ਜਿਸ ਦੇ ਆਏ ਨਤੀਜਿਆਂ 'ਚ ਦੇਵ ਕੁਮਾਰ ਨੇ 98.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ, ਯਸ਼ਵਿੰਦਰ ਕੌਰ ਨੇ 97.6 ਫ਼ੀਸਦੀ ਨੰਬਰ ਲੈ ਕੇ ਦੂਜਾ ਸਥਾਨ ਅਤੇ ਸੁਖਮਨਜੋਤ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 25 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 81 ਬੱਚਿਆਂ ਨੇ 80 ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਸਮਾਜਿਕ ਵਿਗਿਆਨ 'ਚ 100 ਅੰਕ, ਆਈ.ਟੀ. 'ਚ 100 ਅੰਕ ਪੰਜਾਬੀ 'ਚ 100 ਅੰਕ, ਗਣਿਤ 'ਚ 99 ਅੰਕ, ਹਿੰਦੀ 'ਚ 98 ਅੰਕ ਸਾਇੰਸ 'ਚ 97 ਅੰਕ ਅਤੇ ਅੰਗ੍ਰੇਜੀ 'ਚ ਵੱਧ ਤੋਂ ਵੱਧ 94 ਅੰਕ ਪ੍ਰਾਪਤ ਕੀਤੇ ਹਨ | ਬੱਚਿਆਂ ਦੇ ਨਤੀਜਿਆਂ 'ਤੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ 'ਚ ਹੋਰ ਉਚਾਈਆਂ ਛੂਹਣ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਇਸ ਸਫਲਤਾ ਪਿੱਛੇ ਬੱਚਿਆਂ ਦੀ ਮਿਹਨਤ, ਅਧਿਆਪਕਾਂ ਦਾ ਮਾਰਗ ਦਰਸ਼ਨ ਤੇ ਮਾਪਿਆਂ ਦਾ ਸਹਿਯੋਗ ਹੈ |
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸਮਾਣਾ, (ਸਾਹਿਬ ਸਿੰਘ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ | ਸਕੂਲ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਭਾਗ ਲਿਆ ਅਤੇ ਸਭ ਨੇ ਸਫਲਤਾ ਪ੍ਰਾਪਤ ਕਰਦੇ ਹੋਏ ਸੌ ਫ਼ੀਸਦੀ ਨਤੀਜਾ ਦਰਜ ਕੀਤਾ | ਇਸ ਮੌਕੇ 'ਤੇ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਗੁਲਜ਼ਾਰ ਸਿੰਘ, ਖ਼ਜ਼ਾਨਚੀ ਜਸਵੰਤ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ ਢਿੱਲੋਂ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |
ਡਾ. ਬੀ.ਐੱਸ. ਸੰਧੂ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਸੀ.ਬੀ.ਐੱਸ.ਈ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੱਲ੍ਹਾਂ ਮਾਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਤੇ ਪ੍ਰੀਖਿਆ ਵਿਚੋਂ ਕੋਮਲ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਨੈਂਨਸੀ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਤਨਮੀਤ ਕੌਰ ਅਤੇ ਹਰਸਿਮਰਤ ਕੌਰ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮਨਮੀਤ ਕੌਰ ਨੇ 81 ਫ਼ੀਸਦੀ ਨੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰਾਂ ਅਲੱਗ-ਅਲੱਗ ਵਿਸ਼ਿਆਂ 'ਚੋਂ ਬੱਚਿਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਅੰਕ ਹਾਸਿਲ ਕੀਤੇ ਹਨ ਜੋ ਇਸ ਪ੍ਰਕਾਰ ਹਨ | ਅੰਗਰੇਜ਼ੀ ਵਿਸ਼ੇ 'ਚੋਂ 4 ਵਿਦਿਆਰਥੀਆਂ ਨੇ, ਪੰਜਾਬੀ 'ਚੋਂ 7 ਵਿਦਿਆਰਥੀਆਂ ਨੇ, ਸਾਇੰਸ 'ਚੋਂ 3 ਵਿਦਿਆਰਥੀਆਂ ਨੇ, ਸਮਾਜਿਕ ਵਿਗਿਆਨ ਵਿਚੋਂ 2 ਅਤੇ ਗਣਿਤ ਵਿਚੋਂ 80 ਫ਼ੀਸਦੀ ਤੋਂ ਵੱਧ ਨੰਬਰ ਲੈਕੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਆਪਣਾ ਨਾਮ ਦਰਜ ਕੀਤਾ ਹੈ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ