ਭਾਦਸੋਂ, 16 ਅਪ੍ਰੈਲ (ਪ੍ਰਦੀਪ ਦੰਦਰਾਲਾ)-ਨੇੜਲੇ ਪਿੰਡ ਖੇੜੀ ਜੱਟਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਆਪਣੀ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਰੀ ਜਾਣਕਾਰੀ ਹਾਸਲ ਕੀਤੀ ਕਿ ਅਚਨਚੇਤ ਗੁਰਦੁਆਰਾ ਸਾਹਿਬ ਵਿਖੇ ਅੱਗ ਕਿਵੇਂ ਲੱਗ ਗਈ | ਇਸ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਅਕਸਰ ਗੁਰੂ ਘਰਾਂ ਵਿਚ ਅਚਨਚੇਤ ਸ਼ਾਰਟ ਸਰਕਟ ਕਾਰਨ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਪ੍ਰਤੀ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ | ਇਸ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਪਿੰਡ ਨੂੰ ਪੰਜਾਹ ਹਜ਼ਾਰ ਰੁਪਏ ਸਹਾਇਤਾ ਦੇਣ ਦੀ ਹਲਕਾ ਇੰਚਾਰਜ ਨੂੰ ਅਪੀਲ ਵੀ ਕੀਤੀ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੱਖਣ ਸਿੰਘ ਲਾਲਕਾ, ਮਾਲਵਾ ਜ਼ੋਨ ਧਰਮ ਪ੍ਰਚਾਰ ਦੇ ਇੰਚਾਰਜ ਭੋਲਾ ਸਿੰਘ, ਪ੍ਰਚਾਰਕ ਜਸਵੀਰ ਸਿੰਘ, ਭਾਈ ਲਖਵਿੰਦਰ ਸਿੰਘ ਜੌਹਰ, ਬੀਬੀ ਚਰਨਜੀਤ ਕੌਰ ਪ੍ਰਧਾਨ ਗੁਰਦੁਆਰਾ ਸਾਹਿਬ, ਹਰਪ੍ਰੀਤ ਸਿੰਘ ਗ੍ਰੰਥੀ ਆਦਿ ਵੀ ਹਾਜ਼ਰ ਸਨ |