ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਤੋਂ ਇਲਾਵਾ ਸ਼ਹਿਰ ਭਰ ਤੋਂ ਹਰ ਵਰਗ ਦੇ ਲੋਕਾ ਵਿਚ ਵੀ ਖੁਸ਼ੀ ਪਾਈ ਜਾ ਰਹੀ ਹੈ | ਅੱਜ ਲਗਭਗ ਦਰਜਨ ਭਰ ਥਾਵਾਂ 'ਤੇ ਉਨ੍ਹਾਂ ਦਾ ਭਰਪੂਰ ਸਵਾਗਤ 'ਤੇ ਸਨਮਾਨ ਕੀਤਾ ਗਿਆ | ਇਸੇ ਕੜੀ ਤਹਿਤ ਬਹੇੜਾ ਰੋਡ ਪਟਿਆਲਾ ਵਿਖੇ ਹਰਦਿਆਲ ਸਿੰਘ ਦੀ ਅਗਵਾਈ ਹੇਠ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਦਾ ਲੱਡੂ ਵੰਡ ਕੇ ਤੇ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆ ਜਥੇਦਾਰ ਵਿੰਦਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿਚ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਥੇਬੰਧਕ ਢਾਂਚਾ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਬੂਥ ਪੱਧਰ ਤੱਕ ਕਮੇਟੀਆਂ ਬਣਾ ਕੇ ਲੋਕਾ ਤੱਕ ਪਹੁੰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਕੇ ਸ਼ਹਿਰੀ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ | ਜਿਸ ਵਿਚ ਕਈ ਟਕਸਾਲੀ ਅਤੇ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਕਈ ਪੰਥਕ ਵਾਰਡਾਂ ਤੇ ਮੁਹੱਲਿਆਂ ਤੱਕ ਵੀ ਪਹੁੰਚ ਕਰਨਗੇ, ਜੋ ਕਿਸੇ ਸਮੇਂ ਅਕਾਲੀ ਰਾਜਨੀਤੀ ਦਾ ਗੜ ਮੰਨੇ ਜਾਂਦੇ ਸਨ ਤੇ ਉਨ੍ਹਾਂ ਇਲਾਕਿਆਂ ਵਿਚ ਮੁੜ ਅਕਾਲੀ ਕੇਡਰ ਸੁਰਜੀਤ ਕਰਾਂਗੇ | ਜਥੇਦਾਰ ਵਿੰਦਾ ਨੇ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਨ੍ਹਾਂ ਤੋਂ ਹੁਣ ਅੱਗੇ ਵੀ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਬਚੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਪੰਜਾਬ ਅਤੇ ਪੰਥ ਦੀ ਭਲਾਈ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਹੀ ਇਕੋ-ਇਕ ਬਦਲ ਮੰਨ ਰਹੇ ਹਨ | ਇਸ ਮੌਕੇ ਹਰਦਿਆਲ ਸਿੰਘ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਗੁਰਪ੍ਰੀਤ ਸਿੰਘ ਕੋਹਲੀ, ਹਰਭਜਨ ਸਿੰਘ ਬਖਸੀ, ਹਰਪ੍ਰੀਤ ਸਿੰਘ, ਗੁਰਪਾਲਇੰਦਰ ਸਿੰਘ, ਮਨਪ੍ਰੀਤ ਸਿੰਘ ਕੋਹਲੀ, ਗੁਰਬਖ਼ਸ਼ ਸਿੰਘ ਕੋਹਲੀ, ਪਰਮਜੀਤ ਸਿੰਘ, ਨਵਨੀਤ ਸਿੰਘ, ਗੁਰਇਕਬਾਲ ਸਿੰਘ, ਵਿਨੋਦ ਕੁਮਾਰ, ਜਤਿੰਦਰਪਾਲ ਸਿੰਘ, ਮੰਨੂ ਕੁਮਾਰ, ਕਰਨ ਗੁਪਤਾ, ਸੰਦੀਪ, ਸ਼ਮਸ਼ੇਰ ਸਿੰਘ, ਮਨਸਿਮਰ ਸਿੰਘ, ਮੁਕੇਸ਼ ਕੁਮਾਰ, ਯਸ਼ ਕਪਿਲਾ, ਅਮਿਤ ਕੁਮਾਰ, ਗੋਲਡੀ, ਧਨਵੰਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੌਜੂਦ ਸਨ |