ਨਾਭਾ, 16 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਸੀ.ਬੀ.ਐੱਸ.ਈ. ਵਲੋਂ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ, ਜਿਸ ਵਿਚ ਰਿਆਸਤੀ ਸ਼ਹਿਰ ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਲਈ ਇਹ ਮਾਣ ਦੀ ਗੱਲ ਰਹੀ ਕਿ ਇਸ ਸਾਲ ਸਕੂਲ ਦੀਆਂ ਵਿਦਿਆਰਥਣਾਂ ਸਿਮਰਪੀਤ ਕੌਰ ਅਤੇ ਵਾਨਿਆ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਿਟੀ ਟੌਪਰ ਬਣ ਕੇ ਪੂਰੇ ਨਾਭਾ ਸ਼ਹਿਰ ਵਿਚ ਆਪਣੀ ਕਾਮਯਾਬੀ ਦਾ ਝੰਡਾ ਲਹਿਰਾਇਆ | ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੇ ਅਨੁਸਾਰ ਜੀ.ਬੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਕਾਮਯਾਬੀ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਨਤੀਜਾ ਹੁੰਦੀ ਹੈ | ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਦੱਸਿਆ ਕਿ ਕੁੱਲ 37 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਅਤੇ ਇਸ ਤੋਂ ਇਲਾਵਾ 57 ਵਿਦਿਆਰਥੀਆਂ ਨੇ 85 ਫ਼ੀਸਦੀ, 73 ਵਿਦਿਆਰਥੀਆਂ ਨੇ 80 ਫ਼ੀਸਦੀ ਅਤੇ 91 ਵਿਦਿਆਰਥੀਆਂ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਗੌਰਤਲਬ ਹੈ ਕਿ ਸਕੂਲ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ 99.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਵਾਨਿਆ ਨੇ 99 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਖੁਸੀ ਨੇ 98.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪਮਾਣ ਦਿੱਤਾ | ਇਹ ਵੀ ਵਰਣਨਯੋਗ ਹੈ ਕਿ ਅੰਗਰੇਜ਼ੀ ਵਿਚ ਸਿਮਰਪ੍ਰੀਤ ਕੌਰ ਅਤੇ ਖੁਸ਼ੀ, ਪੰਜਾਬੀ ਵਿਚ ਸਿਮਰਪ੍ਰੀਤ ਕੌਰ, ਏਕਮਜੋਤ ਸਿੰਘ, ਜਪਨੀਤ ਕੌਰ, ਵਾਨਿਆ, ਗਰਿਮਾ ਅਤੇ ਕੋਹਿਨੂਰ ਕੌਰ ਸਿੱਧੂ, ਗਣਿਤ 'ਚ ਸਿਮਰਪ੍ਰੀਤ ਕੌਰ ਅਤੇ ਵਾਨਿਆ ਅਤੇ ਆਈ.ਟੀ. 'ਚ ਦਿਵਾਂਸ਼ੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਇਸ ਉਪਲਬਧੀ 'ਤੇ ਖੁਸ਼ੀ ਜਾਹਰ ਕਰਦੇ ਹੋਏ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਨਤੀਜੇ ਦੇ ਕੇ ਸਕੂਲ ਦੀ ਪ੍ਰੰਪਰਾ ਨੂੰ ਕਾਇਮ ਰੱਖਿਆ ਹੈ | ਸਕੂਲ ਦੀ ਡਾਇਰੈਕਟਰ ਅੰਸੂ ਬਾਂਸਲ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ 'ਚ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |