ਭਾਦਸੋਂ, 16 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਦਿੱਤੂਪੁਰ ਜੱਟਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਸਤਿਕਾਰ ਨਾਲ ਮਨਾਇਆ ਗਿਆ | ਗੁਰਮਤਿ ਸਮਾਗਮ ਵਿਚ ਸਥਾਨਕ ਰਾਗੀ ਜਥਿਆਂ ਵਲੋਂ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਪੁਰਸ਼ੋਤਮ ਸਿੰਘ ਵਲੋਂ ਸ਼ਬਦ ਕੀਰਤਨ ਕੀਤਾ ਗਿਆ, ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਖ਼ਾਲਸਾ ਪੰਥ ਦੇ ਪ੍ਰਗਟ ਹੋਣ ਦਾ ਇਤਿਹਾਸ ਬਹੁਤ ਵਿਸਥਾਰ ਸਹਿਤ ਸੰਗਤਾਂ ਨੂੰ ਸਰਵਣ ਕਰਵਾਇਆ | ਜਿਸ ਦਾ ਸਮੂਹ ਨਗਰ ਨਿਵਾਸੀ ਸੰਗਤਾਂ ਨੇ ਆਨੰਦ ਮਾਣਿਆ | ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਹੈੱਡ ਗ੍ਰੰਥੀ ਨਰਿੰਦਰ ਸਿੰਘ, ਮੀਤ ਗ੍ਰੰਥੀ ਹਰਪ੍ਰੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਨਛੱਤਰ ਸਿੰਘ, ਖ਼ਜ਼ਾਨਚੀ ਸੁਖਜੀਤ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪ੍ਰਧਾਨ ਬੀਬੀ ਹਰਬੰਸ ਕੌਰ, ਮੈਂਬਰ ਬੀਬੀ ਪਰਮਜੀਤ ਕੌਰ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |