ਨਾਭਾ, 16 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਹਲਕਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਭਰਾ ਸੁਖਦੇਵ ਸਿੰਘ ਮਾਨ ਵਲੋਂ ਸਾਂਝੇ ਤੌਰ 'ਤੇ ਸ਼ਹਿਰ ਦੇ ਵਾਰਡ ਨੰਬਰ 3 ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤੀਰਥ ਯਾਤਰਾ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ, ਕਿਉਂ ਜੋ ਯਾਤਰਾ 'ਤੇ ਜਾਣ ਸਮੇਂ ਸਾਡੇ ਬਜ਼ੁਰਗਾਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਸੰਤੁਸ਼ਟੀ ਦੇ ਨਜ਼ਾਰੇ ਵੇਖ ਕੇ ਦਿਲ ਨੂੰ ਬਹੁਤ ਸਕੂਨ ਮਿਲਦਾ ਹੈ ਅਤੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ, ਸੁਖ-ਸਹੂਲਤਾਂ ਅਤੇ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਇਸ ਮੌਕੇ 'ਆਪ' ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਉਪ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਮਨਪ੍ਰੀਤ ਸਿੰਘ ਕਾਲੀਆ, ਕੌਂਸਲਰ ਹਰਪ੍ਰੀਤ ਸਿੰਘ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਦਵਿੰਦਰ ਸਿੰਘ ਨਰਮਾਣਾ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਅਰਮਾਨ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਕਮਲ ਭਾਦਸੋਂ ਆਦਿ ਕਾਲੋਨੀ ਵਾਸੀ ਮੌਜੂਦ ਸਨ |