ਦੇਵੀਗੜ੍ਹ, 16 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ ਅੱਜ ਦੁੱਧਣਸਾਧਾਂ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਆ ਰਹੀ ਲਿਫ਼ਟਿੰਗ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਦੀਆਂ ਮੰਡੀਆਂ ਵਿਚ ਆਈ ਕਣਕ ਦਾ ਇਕ-ਇਕ ਦਾਣਾ ਚੁਕਾਵੇਂ ਕਿਉਂਕਿ, ਪਿਛਲੇ ਦਿਨਾਂ ਦੌਰਾਨ ਹੋਈ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਮੌਕੇ ਸਾਧੂ ਸਿੰਘ ਬੁੱਧਮੋਰ ਸਾਬਕਾ ਚੇਅਰਮੈਨ, ਧਰਮਪਾਲ ਸ਼ਰਮਾ ਆੜ੍ਹਤੀ, ਜਗਤਾਰ ਸਿੰਘ ਚੱਪਰਾਹੜ, ਭਜਨ ਸਿੰਘ, ਬੀਰਦਵਿੰਦਰ ਸਿੰਘ, ਗੁਰਮੀਤ ਸਿੰਘ , ਹੇਮ ਚੰਦ, ਸੁਰਜੀਤ ਸਿੰਘ ਬਿੱਲੂ ਰੋਹੜ, ਦੇਵ ਰਾਜ, ਕਿ੍ਸ਼ਨ ਸਿੰਘ, ਸਤਿਨਾਮ ਸਿੰਘ ਜਨਰਲ ਸੈਕਟਰੀ, ਤੇਜਾ ਸਿੰਘ ਬਾਹਲ, ਕੁਲਦੀਪ ਕਾਲਾ ਸਨੌਰ, ਗੁਰਨਾਮ ਸਿੰਘ ਸੈਕਟਰੀ, ਕਾਹਨ ਸਿੰਘ ਮੰਜਾਲ ਕਲਾਂ, ਰਿੰਕੂ ਮਿੱਤਲ, ਗੁਰਮੀਤ ਬਾਵਾ, ਦਰਸ਼ਨ ਸਿੰਘ ਹਡਾਣਾ, ਰਾਮ ਮੂਰਤੀ ਸ਼ਰਮਾ ਆਦਿ ਹਾਜ਼ਰ ਸਨ |