28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਬਲਿਕ ਸਿੱਖਿਆ ਕਾਲਜ ਸਮਾਣਾ ਦੇ ਬੀ.ਐੱਡ. ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਸਮਾਣਾ, 16 ਅਪ੍ਰੈਲ (ਸਾਹਿਬ ਸਿੰਘ)-'ਪਬਲਿਕ ਕਾਲਜ ਆਫ਼ ਐਜੂਕੇਸ਼ਨ' ਸਮਾਣਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐਡ. ਭਾਗ ਦੂਜਾ ਸਮੈਸਟਰ ਤੀਜਾ ਪ੍ਰੀਖਿਆਵਾਂ ਦਸੰਬਰ-2025 ਦੇ ਐਲਾਨੇ ਗਏ ਨਤੀਜਿਆਂ ਵਿਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਵਿਦਿਆਰਥਣਾਂ ਗਗਨਦੀਪ ਕੌਰ ਅਤੇ ਪਰਵੀਨ ਕੌਰ ਨੇ 94.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਅਤੇ ਪ੍ਰਨੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸੰਦੀਪ ਕੌਰ ਨੇ 93.67 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੇ ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਮਾਣ ਮਹਿਸੂਸ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀਆਂ ਵਿਦਿਆਰਥੀਆਂ ਅਤੇ ਸਟਾਫ਼ ਦੀ ਸਾਂਝੀ ਮਿਹਨਤ ਦਾ ਨਤੀਜਾ ਹਨ | ਕਾਲਜ ਕੋਆਰਡੀਨੇਟਰ ਡਾ. ਹਰਕੀਰਤਨ ਕੌਰ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਕਾਲਜ ਹਮੇਸ਼ਾ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਐਜੂਕੇਸ਼ਨ ਕਾਲਜ ਤੋਂ ਡਾ. ਅਮਰਿੰਦਰ ਕੌਰ, ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਹਰਪ੍ਰੀਤ ਕੌਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਦਕਰ ਨੇ ਦੇਸ਼ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਇਕ ਵਧੀਆ ਸੰਵਿਧਾਨ ਬਣਾਇਆ-ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਕਲੱਬ ਪਾਤੜਾਂ ਵਲੋਂ ਡਾ. ਭੀਮ ਰਾਓ ਅੰਬੇਦਕਰ ਦਾ ਮਨਾਇਆ ਜਨਮ ਦਿਨ
Ad Position 24