28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਦੇਵ ਮਾਨ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 17-04-2026
ਨਾਭਾ, 16 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਨਾਭਾ ਹਲਕੇ ਦੇ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਹਲਕੇ 'ਚ ਹੋਣ ਵਾਲੇ ਅਤੇ ਹੋ ਰਹੇ ਵਿਕਾਸ ਕਾਰਜਾਂ ਬਾਰੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਗਈ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਅੰਦਰ ਵਿਕਾਸ ਪ੍ਰੋਜੈਕਟ ਸ਼ੁਰੂ ਹੋਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਲੋਕਾਂ ਵਿਚ ਜਾ ਕੇ ਸੇਵਾ ਵਿਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਦੇਵ ਮਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਵਿਚ ਜਾ ਰਹੇ ਹਨ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ | ਦੇਵ ਮਾਨ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪੰਜਾਬ ਵਾਸੀ ਖ਼ੁਸ਼ ਹਨ | ਗੱਲਬਾਤ ਉਪਰੰਤ ਪਾਰਟੀ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਦੇਵ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਨਗਾਂ ਡਾਂਗ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਭਰਾ ਹਾਦਸੇ ਦਾ ਸ਼ਿਕਾਰ-ਇਕ ਦੀ ਮੌਤ ਅਗਲੀ ਖ਼ਬਰ ਮਾਤਾ ਕਰਨੈਲ ਕੌਰ ਤੁਰਖੇੜੀ ਨੂੰ ਸ਼ਰਧਾਂਜਲੀਆਂ ਭੇਟ
Ad Position 24