28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੂਬਾ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ-ਖਨੌੜਾ

Ad Position 21
No active advertisement
ਅਜੀਤ ਡੈਸਕ 17-04-2026
ਭਾਦਸੋਂ, 16 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪੰਜਾਬ ਅਤੇ ਕੇਂਦਰ ਸਰਕਾਰ ਦੀ ਬਦ ਇੰਤਜ਼ਾਮੀ ਕਾਰਨ ਪੰਜਾਬ ਦੀਆਂ ਮੰਡੀਆਂ 'ਚ ਕਣਕਾਂ ਦੇ ਅੰਬਾਰ ਲੱਗੇ ਹੋਏ ਹਨ ਤੇ ਫ਼ਸਲ ਦੀ ਕੋਈ ਖ਼ਰੀਦ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸੂਬੇ ਦਾ ਕਿਸਾਨ ਬੇਹੱਦ ਪ੍ਰੇਸ਼ਾਨ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਵਿੰਦਰ ਸਿੰਘ ਖਨੌੜਾ ਸਾ. ਜ਼ਿਲ੍ਹਾ ਪ੍ਰਧਾਨ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਹੋਈ ਫ਼ਸਲ ਪਿਛਲੇ ਪੰਦਰਾਂ ਦਿਨਾਂ ਤੋਂ ਮੰਡੀਆਂ 'ਚ ਰੁਲ ਰਹੀ ਹੈ | ਜਿਸ ਨੂੰ ਖ਼ਰੀਦਣ ਲਈ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਅਤੇ ਨਾ ਹੀ ਸਰਕਾਰਾਂ ਵਲੋਂ ਖ਼ਰੀਦਣ ਪ੍ਰਤੀ ਦਿਲਚਸਪੀ ਦਿਖਾਈ ਜਾ ਰਹੀ ਹੈ | ਖਨੌੜਾ ਨੇ ਅੱਗੇ ਕਿਹਾ ਕਿ ਅੱਜ ਸੂਬੇ ਦਾ ਅੰਨਦਾਤਾ ਆਪਣੇ ਆਪ ਨੂੰ ਦੁੱਖਾਂ ਵਿਚ ਘਿਰਿਆ ਮਹਿਸੂਸ ਕਰ ਰਿਹਾ ਹੈ | ਇਸ ਤੋਂ ਪਹਿਲਾਂ ਕੁਦਰਤ ਦੀ ਕਰੋਪੀ ਨਾਲ ਕਣਕ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਆਖਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਣਕ ਦੀ ਨਮੀ ਦੀ ਸ਼ਰਤ ਰੱਖੀ ਗਈ ਹੈ, ਜੋ ਸਰਾਸਰ ਗਲਤ ਹੈ | ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ ਹਨ | ਉਨ੍ਹਾਂ ਦੋਨੋਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਕਰਕੇ ਉਨ੍ਹਾਂ ਨੂੰ ਇਸ ਦੁਬਿਧਾ 'ਚੋਂ ਕੱਢਿਆ ਜਾਵੇ | ਇਸ ਮੌਕੇ ਗੁਰਮੀਤ ਸਿੰਘ ਰੈਹਿਲ, ਹਰਪ੍ਰੀਤ ਸਿੰਘ ਢੀਂਡਸਾ ਤੇ ਹੋਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ ਅਗਲੀ ਖ਼ਬਰ ਦੰਦਰਾਲਾ ਖਰੌੜ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ
Ad Position 24