28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 17-04-2026
ਪਟਿਆਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਵਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਡੀਆਂ ਵਿਚ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ | ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਮ ਰਾਹੀਂ ਡਿਪਟੀ ਕਮਿਸ਼ਨਰਾਂ ਨੂੰ ਸੌਂਪਿਆ ਗਿਆ | ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਖਰੀਦ ਢੰਗ ਨਾਲ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈ ਬੇਮੌਸਮੀ ਬਾਰਿਸ਼ ਕਾਰਨ ਪਹਿਲਾਂ ਹੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨ ਚਿੰਤਿਤ ਹਨ | ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਦਾਣੇ ਦੇ ਬਦਰੰਗ ਹੋਣ ਦੇ ਆਧਾਰ 'ਤੇ ਖਰੀਦ ਵਿਚ ਦੇਰੀ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਯੂਨੀਅਨ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਤੁਰੰਤ ਫੈਸਲਾ ਕਰਕੇ ਕੇਂਦਰ ਸਰਕਾਰ ਨਾਲ ਸੰਪਰਕ ਕਰੇ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਵਾਏ | ਬੂਟਾ ਸਿੰਘ ਸ਼ਾਦੀਪੁਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਅਪ੍ਰੈਲ ਤੱਕ ਕਣਕ ਦੀ ਬੋਲੀ ਸ਼ੁਰੂ ਨਾ ਹੋਈ ਤਾਂ ਯੂਨੀਅਨ ਵਲੋਂ 17 ਅਪ੍ਰੈਲ ਨੂੰ ਟ੍ਰੇਨਾਂ ਰੋਕਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਕਸਰਤ ਵੱਲ ਧਿਆਨ ਦੇਣਾ ਚਾਹੀਦਾ ਹੈ-ਮਨਪ੍ਰੀਤ ਸਿੰਘ ਅਗਲੀ ਖ਼ਬਰ ਸੂਬਾ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ-ਖਨੌੜਾ
Ad Position 24