28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਕਸਰਤ ਵੱਲ ਧਿਆਨ ਦੇਣਾ ਚਾਹੀਦਾ ਹੈ-ਮਨਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 17-04-2026
ਰਾਜਪੁਰਾ, 16 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਜਿਮ ਵਿਖੇ ਨੌਜਵਾਨਾਂ ਲਈ ਵੇਟ ਲਿਫਟਿੰਗ ਅਤੇ ਬੈਂਚ ਪ੍ਰੈਸ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਗੱਲਬਾਤ ਕਰਦਿਆਂ ਮੁੱਖ ਕੋਚ ਮਨਪ੍ਰੀਤ ਸਿੰਘ ਨੇ ਦੱਸਿਆ ਕਿ 60-65 ਕਿੱਲੋ ਦੇ ਵਰਗ 'ਚ ਹਾਰਦਿਕ ਕੁਮਾਰ ਨੇ 80 ਕਿੱਲੋ ਦਾ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਦੂਸਰਾ ਮੁਕਾਬਲਾ 75-80 ਦੀ ਦੂਸਰੇ ਵਰਗ 'ਚ ਯਸ਼ ਵਰਮਾ ਨੇ 90 ਕਿੱਲੋ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਮਨਦੀਪ ਮਨਦੀਪ ਨੇ 70-75 ਤੀਜੀ ਕੈਟਾਗਰੀ ਦੇ ਵਿਚ 105 ਕਿੱਲੋ ਦਾ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਸੰਬੰਧੀ ਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਕਸਰਤ ਕਰਨ ਦੇ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਹਰ ਮਹੀਨੇ ਇਸੇ ਤਰ੍ਹਾਂ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ 'ਚ ਨੌਜਵਾਨਾਂ ਨੂੰ ਕਸਰਤ ਕਰਨੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਦੌਰਾਨ ਜੇਤੂ ਨੌਜਵਾਨਾਂ ਨੂੰ ਤਗਮੇ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਕੁਸ਼ਮਾਨ ਸਿੰਘ, ਸਾਹਿਬ ਸਿੰਘ ਬੇਦੀ, ਗੁਰਵਿੰਦਰ ਸਿੰਘ ਖਰਾਜਪੁਰ, ਮਾਨ ਸਿੰਘ, ਨਵੀ ਸ਼ਰਮਾ, ਗੁਰਜਿੰਦਰ ਸਿੰਘ ਬੜਿੰਗ, ਗੁਲਾਬ ਸਿੰਘ, ਗੁਰਜਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ 16 ਫੀਸਦੀ ਡੀ.ਏ. ਜਾਰੀ ਕਰੇ - ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਕਣਕ ਦੀ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ
Ad Position 24