ਪਟਿਆਲਾ, 16 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਸ਼ੀਸ਼ ਮਹਿਲ ਲਾਗੇ ਇਕ ਮੋਟਰਸਾਈਕਲ ਸਵਾਰ ਤੋਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ 45 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਆਧਾਰ ਉੱਤੇ ਪੁਲਿਸ ਨੇ ਮੁਲਜਮ ਜਸਪਾਲ ਬਿਰਸਵਾਲ ਵਾਸੀ ਜ਼ਿਲ੍ਹਾ ਫ਼ਾਜ਼ਿਲਕਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਕਾਰਵਾਈ ਉਨ੍ਹਾਂ ਨੂੰ ਸੂਚਨਾ ਮਿਲਣ ਦੇ ਆਧਾਰ ਤੇ ਅਮਲ ਵਿਚ ਲਿਆਂਦੀ ਸੀ | ਇਸ ਕੇਸ ਦੀ ਪੜਤਾਲ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਹੈਰੋਇਨ ਤਸਕਰੀ ਵਿਚ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |