28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਦੱਬੇ-ਕੁਚਲੇ, ਪਛੜੇ ਅਤੇ ਗਰੀਬ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਚਟਾਨ ਵਾਂਗ ਖੜ੍ਹਾ—ਅਰਸ਼ਦੀਪ ਸਿੰਘ ਕਲੇਰ

Ad Position 21
No active advertisement
ਅਜੀਤ ਡੈਸਕ 17-04-2026
ਸਨੌਰ, 16 ਅਪ੍ਰੈਲ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਅਤੇ ਮੈਂਬਰ ਇੰਚਾਰਜ ਕਮੇਟੀ ਹਲਕਾ ਸਨੌਰ, ਕਿ੍ਸ਼ਨ ਸਿੰਘ ਸਨੌਰ ਨੇ ਅੱਜ ਦੇਸ਼ ਦੀ ਮੌਜੂਦਾ ਆਰਥਿਕ ਅਸਮਾਨਤਾ ਦੀ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਾਜ ਵਿਚ ਲਗਾਤਾਰ ਵਧ ਰਹੀ ਆਰਥਿਕ ਅਸਮਾਨਤਾ ਦੇਸ਼ ਦੀ ਪ੍ਰਗਤੀ ਵਿਚ ਸਭ ਤੋਂ ਵੱਡੀ ਰੁਕਾਵਟ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਦੇਸ਼ ਦੇ ਨੀਤੀ ਘਾੜ੍ਹੇ ਆਗੂ ਭਾਰਤ ਨੂੰ ਸਹੀ ਮਾਅਨਿਆਂ ਵਿਚ ਵਿਕਸਤ ਅਤੇ ਖ਼ੁਸ਼ਹਾਲ ਬਣਾਉਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਅਜਿਹੀਆਂ ਪਾਰਦਰਸ਼ੀ ਅਤੇ ਠੋਸ ਨੀਤੀਆਂ ਤਿਆਰ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਰਾਹੀਂ ਅਮੀਰ ਅਤੇ ਗਰੀਬ ਵਰਗ ਵਿਚਕਾਰਲੀ ਖਾਈ ਨੂੰ ਪੂਰਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦੇਸ਼ ਦੇ ਕੁਦਰਤੀ ਅਤੇ ਆਰਥਿਕ ਵਸੀਲਿਆਂ 'ਤੇ ਹਰ ਨਾਗਰਿਕ ਦਾ ਬਰਾਬਰ ਦਾ ਹੱਕ ਹੋਣਾ ਚਾਹੀਦਾ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਵਰਗ ਤੱਕ ਪਹੁੰਚ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿ੍ਸ਼ਨ ਸਿੰਘ ਸਨੌਰ ਨੇ ਵਾਰਡ ਨੰਬਰ ਇਕ ਵਿਖੇ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਡਾ. ਅੰਬੇਡਕਰ ਦੀ ਸੋਚ ਮੁਤਾਬਿਕ ਸਮਾਜਿਕ ਸਮਾਨਤਾ ਲਿਆਉਣੀ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਮਾਜ ਦੇ ਆਖ਼ਰੀ ਪੜਾਅ 'ਤੇ ਬੈਠੇ ਆਮ ਮਨੁੱਖ ਦਾ ਜੀਵਨ ਪੱਧਰ ਉੱਚਾ ਨਹੀਂ ਹੁੰਦਾ, ਉਦੋਂ ਤੱਕ ਸਰਕਾਰਾਂ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੇਵਲ ਕਾਗ਼ਜ਼ੀ ਅਤੇ ਅਧੂਰੇ ਹੀ ਰਹਿਣਗੇ | ਇਨ੍ਹਾਂ ਵਿਚਾਰਾਂ ਦੀ ਜ਼ੋਰਦਾਰ ਪੋ੍ਰੜ੍ਹਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਕੌਮੀ ਬੁਲਾਰੇ ਅਤੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਦੱਬੇ-ਕੁਚਲੇ, ਪਛੜੇ ਅਤੇ ਗਰੀਬ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਚਟਾਨ ਵਾਂਗ ਖੜ੍ਹਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਦੱਸੇ ਮਾਰਗ 'ਤੇ ਚੱਲਦਿਆਂ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣਾ ਹੀ ਪਾਰਟੀ ਦਾ ਮੁੱਖ ਨਿਸ਼ਾਨਾ ਹੈ | ਸਨੌਰ ਨੇ ਸਮੂਹ ਸੰਗਤਾਂ ਨੂੰ ਬਾਬਾ ਸਾਹਿਬ ਦੇ ਮੂਲ ਮੰਤਰ 'ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ' ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਸਮਾਜ ਉਦੋਂ ਹੀ ਤਰੱਕੀ ਦੀਆਂ ਸਿਖ਼ਰਾਂ ਛੂਹ ਸਕਦਾ ਹੈ ਜਦੋਂ ਉਹ ਵਿੱਦਿਅਕ ਅਤੇ ਰਾਜਨੀਤਿਕ ਤੌਰ 'ਤੇ ਚੇਤੰਨ ਹੋ ਕੇ ਦੇਸ਼ ਦੀ ਸੱਤਾ ਅਤੇ ਨੀਤੀਆਂ ਵਿਚ ਆਪਣੀ ਬਰਾਬਰ ਦੀ ਹਿੱਸੇਦਾਰੀ ਯਕੀਨੀ ਬਣਾਏ | ਉਨ੍ਹਾਂ ਕਿਹਾ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਬੈਠੇ ਨੁਮਾਇੰਦਿਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਸਮਾਗਮ ਦੇ ਅਖੀਰ ਵਿੱਚ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਕਿ੍ਸ਼ਨ ਸਿੰਘ ਸਨੌਰ ਅਤੇ ਅਰਸ਼ਦੀਪ ਸਿੰਘ ਕਲੇਰ ਦੀਆਂ ਲੋਕ-ਪੱਖੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਿਰੋਪਾਉ ਅਤੇ ਵਿਸ਼ੇਸ਼ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਸੁਖਜਿੰਦਰ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਬਿੱਟੂ ਸੰਗਰ, ਸੁਰਿੰਦਰ ਕੁਮਾਰ ਮੱਟੂ, ਬਲਵਿੰਦਰ ਸਿੰਘ, ਹਰਜੀਤ ਕੁਮਾਰ ਟਾਂਕ, ਨੰਦ ਲਾਲ ਪ੍ਰਧਾਨ, ਕਸ਼ਮੀਰ ਸਿੰਘ ਬਿੱਲਾ, ਹਰਨੇਕ ਸਿੰਘ, ਅਜਾਇਬ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਆੜ੍ਹਤੀ ਵਲੋਂ ਮਾਰਕੀਟ ਕਮੇਟੀ ਅਧਿਕਾਰੀਆਂ 'ਤੇ ਚਲਦੇ ਸੀਜ਼ਨ 'ਚ ਫੜ੍ਹ ਨਾ ਦੇਣ ਦਾ ਦੋਸ਼
Ad Position 24