28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਬਹਾਦਰਗੜ੍ਹ, 16 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਦਾ ਬੀ.ਐਡ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਾਡੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਜਿਸ ਵਿਚ ਪਹਿਲਾ ਸਥਾਨ ਨਿਸ਼ਠਾ 90.66 ਫ਼ੀਸਦੀ ਅੰਕ, ਦੂਜਾ ਸਥਾਨ ਜਸਪ੍ਰੀਤ ਕੌਰ ਅਤੇ ਨੈਨਸੀ ਅਰੋੜਾ ਨੇ 88.66 ਫ਼ੀਸਦੀ ਅੰਕ, ਤੀਜਾ ਸਥਾਨ ਅਮਨਦੀਪ ਕੌਰ ਅਤੇ ਕਮਲਪ੍ਰੀਤ ਕੌਰ ਨੇ 87.33 ਫ਼ੀਸਦੀ ਅੰਕ ਲੈ ਕੇ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 19 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 80 ਤੋਂ 85 ਫ਼ੀਸਦੀ 37 ਬੱਚਿਆ ਨੇ ਹਾਸਲ ਕੀਤੇ | ਬਾਕੀ ਰਹਿੰਦੇ ਵਿਦਿਆਰਥੀਆਂ ਨੇ 75 ਤੋਂ 80 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ, ਕਾਲਜ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ | ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆਂ, ਕਾਲਜ ਐਮ. ਡੀ ਲਾਲ ਸਿੰਘ ਟਿਵਾਣਾ ਨੇ ਕਾਲਜ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਸ਼ਾਨਦਾਰ ਨਤੀਜੇ ਸੰਬੰਧੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਮੁੱਚੇ ਪੰਜਾਬ 'ਚ ਅੱਜ ਤੱਕ ਕਣਕ ਦਾ ਇਕ ਦਾਣਾ ਵੀ ਨਹੀਂ ਖ਼ਰੀਦਿਆ-ਜੌੜਾਮਜਾਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਦੱਬੇ-ਕੁਚਲੇ, ਪਛੜੇ ਅਤੇ ਗਰੀਬ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਚਟਾਨ ਵਾਂਗ...
Ad Position 24