28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੰਡੀਆਂ 'ਚ ਪਈ ਕਣਕ ਦੀ ਤੁਰੰਤ ਖ਼ਰੀਦ ਸ਼ੁਰੂ ਕਰ ਕਿਸਾਨਾਂ ਨੂੰ ਰਾਹਤ ਦੇਵੇ ਸਰਕਾਰ-ਸੁਰਜੀਤ ਸਿੰਘ ਰੱਖੜਾ

Ad Position 21
No active advertisement
ਅਜੀਤ ਡੈਸਕ 17-04-2026
ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕੋਰ ਕਮੇਟੀ ਮੈਂਬਰ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਚੱਲ ਰਹੀ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ 'ਤੇ ਗੰਭੀਰ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ ਸਿਰਫ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਗਏ ਹਨ, ਜਦਕਿ ਮੈਦਾਨੀ ਹਕੀਕਤ ਵਿਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ. ਰੱਖੜਾ ਨੇ ਦੱਸਿਆ ਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਕਿਸਾਨੀ ਨੂੰ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ | ਪਿਛਲੇ ਸਾਲ ਸਾਉਣੀ ਦੀ ਫ਼ਸਲ ਦੇ ਘੱਟ ਝਾੜ ਅਤੇ ਆਲੂ ਦੀ ਫ਼ਸਲ ਦਾ ਉਚਿੱਤ ਮੁੱਲ ਨਾ ਮਿਲਣ ਕਾਰਨ ਕਿਸਾਨਾਂ ਦੀ ਹਾਲਤ ਕਮਜ਼ੋਰ ਹੋ ਚੁੱਕੀ ਹੈ | ਇਸ ਤੋਂ ਬਾਅਦ ਬੇਮੌਸਮੀ ਮੀਂਹ ਨੇ ਕਣਕ ਦੀ ਫ਼ਸਲ ਨੂੰ ਪ੍ਰਭਾਵਿਤ ਕੀਤਾ ਤੇ ਹੁਣ ਮੰਡੀਆਂ 'ਚ ਪਈ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਹੋਰ ਪਰੇਸ਼ਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਣਕ ਦੀ ਗੁਣਵੱਤਾ ਨੂੰ ਲੈ ਕੇ ਕੇਂਦਰੀ ਟੀਮਾਂ ਦੀ ਜਾਂਚ ਦੇ ਮਸਲੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਾਂਝੇ ਤੌਰ 'ਤੇ ਤੁਰੰਤ ਹੱਲ ਕੱਢਣਾ ਚਾਹੀਦਾ ਹੈ | ਅੰਤ 'ਚ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ 'ਚ ਪਈ ਕਣਕ ਦੀ ਤੁਰੰਤ ਸਰਕਾਰੀ ਖ਼ਰੀਦ ਸ਼ੁਰੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਪ੍ਰੋ. ਗੁਰਨਾਮ ਸਿੰਘ ਪ੍ਰਭਾਤ ਦੇ ਇਕਾਂਗੀ ਸੰਗ੍ਰਹਿ ਲੋਕ ਅਰਪਣ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਬਲਿਹਾਰ ਸਿੰਘ ਸ਼ਮਸ਼ਪੁਰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
Ad Position 24