28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਖ਼ਰੀਦ ਪੂਰੀ ਤਰ੍ਹਾਂ ਠੱਪ, ਕਿਸਾਨ-ਆੜ੍ਹਤੀ ਬਰਬਾਦੀ ਦੇ ਕਿਨਾਰੇ-ਸੰਜੀਵ ਸ਼ਰਮਾ ਕਾਲੂ

Ad Position 21
No active advertisement
ਅਜੀਤ ਡੈਸਕ 17-04-2026
ਪਟਿਆਲਾ, 16 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਨਾ ਚੁੱਕੇ ਜਾਣ ਦਾ ਮਾਮਲਾ ਬਹੁਤ ਹੀ ਗੰਭੀਰ ਰੂਪ ਧਾਰਨ ਕਰ ਚੁੱਕਿਆ ਹੈ | ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸੰਜੀਵ ਸ਼ਰਮਾ ਕਾਲੂ ਵਲੋਂ ਅੱਜ ਪਟਿਆਲਾ ਦਿਹਾਤੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀਆਂ ਵਿਚ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਮੰਡੀਆਂ ਵਿਚ ਕਣਕ ਦੀ ਆਮਦ ਵੱਡੀ ਗਿਣਤੀ ਵਿਚ ਹੋ ਰਹੀ ਹੈ ਪਰ ਖ਼ਰੀਦ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਕਈ ਦਿਨਾਂ ਤੋਂ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਬੈਠੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਸਰਕਾਰ ਵਲੋਂ ਪਹਿਲੀ ਤਾਰੀਖ਼ ਤੋਂ ਖ਼ਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਕਾਫ਼ੀ ਵੱਖਰੀ ਹੈ | ਮੰਡੀਆਂ ਵਿਚ ਕਣਕ ਦੀਆਂ ਵੱਡੀਆਂ ਢੇਰੀਆਂ ਲੱਗੀਆਂ ਹੋਈਆਂ ਹਨ, ਕਈ ਕਿਸਾਨ ਆਪਣੀ ਫ਼ਸਲ ਦੀ ਰੱਖਿਆ ਲਈ ਮੰਡੀਆਂ ਵਿਚ ਹੀ ਕਈ ਦਿਨਾਂ ਤੋਂ ਬੈਠੇ ਹਨ ਅਤੇ ਦਿਨ-ਰਾਤ ਬਿਤਾਉਣ ਲਈ ਮਜਬੂਰ ਹਨ | ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਸਾਫ਼ ਤੌਰ 'ਤੇ ਸਾਹਮਣੇ ਆ ਰਹੀ ਹੈ | ਮੰਡੀਆਂ ਵਿਚ ਫ਼ਸਲਾਂ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਮੇਂ ਸਿਰ ਫ਼ਸਲ ਦੀ ਉਠਾਈ ਨਾ ਹੋਣ ਕਾਰਨ ਕਿਸਾਨਾਂ ਦੀ ਮਿਹਨਤ ਬਰਬਾਦ ਹੋ ਰਹੀ ਹੈ ਅਤੇ ਮੌਸਮ ਦੀ ਮਾਰ ਨਾਲ ਨੁਕਸਾਨ ਦਾ ਡਰ ਵੀ ਬਣਿਆ ਹੋਇਆ ਹੈ | ਉਨ੍ਹਾਂ ਨੇ ਹੋਰ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਉੱਪਰੋਂ ਸਰਕਾਰ ਦੀ ਲਾਪਰਵਾਹੀ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ | ਕਿਸਾਨਾਂ ਨੂੰ ਨਾ ਸਮੇਂ ਸਿਰ ਭੁਗਤਾਨ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀ ਫ਼ਸਲ ਦੀ ਸੰਭਾਲ ਲਈ ਕੋਈ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ | ਸੰਜੀਵ ਸ਼ਰਮਾ ਕਾਲੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਮੰਡੀਆਂ ਵਿਚੋਂ ਫ਼ਸਲ ਦੀ ਉਠਾਈ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ | ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਮਾਧਵ ਸਿੰਗਲਾ ਸਾਬਕਾ ਕੌਂਸਲਰ ਅਮਰਪ੍ਰੀਤ ਸਿੰਘ ਬੌਬੀ, ਐਡਵੋਕੇਟ ਸੇਵਕ ਸਿੰਘ ਝਿੱਲ, ਰੋਹਿਤ ਗੋਇਲ ਆੜ੍ਹਤੀ, ਰਿਦਮ ਸ਼ਰਮਾ, ਰੋਹਿਤ ਗਰਗ, ਹੇਮੰਤ ਪਾਠਕ, ਪਰਮਬੀਰ ਸਿੰਘ ਟਿਵਾਣਾ, ਬਲਰਾਮ ਬਾਂਸਲ ਆਲੋਵਾਲ, ਹਰਦੀਆ ਸਿੰਘ ਸਿੰਬਰੋ, ਸੁਖਵਿੰਦਰ ਸਿੰਘ ਬਾਰਨ ਅਤੇ ਹੋਰ ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਠਲਾਵਾ ਸੰਸਥਾ ਅਤੇ ਭਾਈ ਘਨ੍ਹਈਆ ਜੀ ਟਰੱਸਟ ਦੀ ਮੀਟਿੰਗ 19 ਨੂੰ ਅਗਲੀ ਖ਼ਬਰ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਮਿਹਨਤੀ ਵਿਦਿਆਰਥੀ -ਉਪ-ਕੁਲਪਤੀ ਡਾ. ਜਗਦੀਪ ਸਿੰਘ
Ad Position 24