29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬੂ ਕਬੀਰ ਦਾਸ ਅਤੇ ਮਹਿੰਦਰ ਸਿੰਘ ਲਾਲਵਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ • ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਹਲਕਾ ਸ਼ੁਤਰਾਣਾ ਤੋਂ 300 ਕੁਇੰਟਲ ਕਣਕ ਭੇਜੀ ਜਾਵੇਗੀ ਗੜੇਮਾਰ ਇਲਾਕਿਆਂ ਵਿਚ-ਲਾਲਵਾ, ਕਬੀਰ ਦਾਸ

Ad Position 21
No active advertisement
ਅਜੀਤ ਡੈਸਕ 18-04-2026
ਪਾਤੜਾਂ, 17 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰਾਂ ਦੀ ਬੈਠਕ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਗੜੇਮਾਰ ਇਲਾਕਿਆਂ ਵਿਚ ਕਣਕ ਭੇਜਣ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੇ ਦਿਨੀਂ ਮੀਂਹ ਨਾਲ ਹੋਈ ਗੜੇਮਾਰੀ ਦੌਰਾਨ ਨੁਕਸਾਨੀ ਗਈ ਫ਼ਸਲ ਕਾਰਨ ਪ੍ਰਭਾਵਿਤ ਇਲਾਕਿਆਂ ਵਿਚ ਕਣਕ ਭੇਜਣ ਦਾ ਫ਼ੈਸਲਾ ਕੀਤਾ ਗਿਆ, ਜਿਸ ਦੌਰਾਨ ਹਲਕਾ ਸ਼ੁਤਰਾਣਾ ਤੋਂ ਵੀ 300 ਕੁਇੰਟਲ ਕਣਕ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੇਜੀ ਜਾਵੇਗੀ | ਉਨ੍ਹਾਂ ਕਿਹਾ ਕਿਹਾ ਕਿ ਨਗਰ ਕੌਂਸਲਾਂ ਦੀਆਂ ਹੋਣ ਵਾਲੀਆਂ ਸੰਭਾਵੀ ਚੋਣਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਾਤੜਾਂ ਸ਼ਹਿਰ ਅੰਦਰ ਅਕਾਲੀ ਵਰਕਰਾਂ ਦੀਆਂ ਵੱਖ-ਵੱਖ ਵਾਰਡਾਂ ਅੰਦਰ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਇਸ ਮੌਕੇ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ, ਸਰਕਲ ਪਾਤੜਾਂ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਸੀਨੀਅਰ ਆਗੂ ਜੋਗਾ ਸਿੰਘ ਸਿੱਧੂ, ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਜਿੰਦਲ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇਜਬੀਰ ਸਿੰਘ ਖਾਂਗ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਬਾਵਾ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਮੰਗਾ ਸਿੰਘ ਪਾਤੜਾਂ, ਪਿ੍ੰਸੀਪਲ ਨਿਧਾਨ ਸਿੰਘ ਜੇਖਰ ਜਗਦੇਵ ਸਿੰਘ ਸਰਪੰਚ, ਵਿਸ਼ਾਲ ਗੋਇਲ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਖੜਾ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਵਿਰੋਧ ਵਜੋਂ ਪ੍ਰਦਰਸ਼ਨ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24