29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਖੜਾ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਵਿਰੋਧ ਵਜੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-04-2026
ਪਟਿਆਲਾ, 17 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਮਿਸਲ ਸਤਲੁਜ ਜਥੇਬੰਦੀ ਵਲੋਂ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦਾ ਵਿਰੋਧ ਕੀਤੇ ਜਾਣ ਦੀ ਲੜੀ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਫ਼ੈਸਲੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ | ਇਸ ਮੌਕੇ ਮਿਸਲ ਸਤਲੁਜ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਅਲਾਲ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਰਾਜਸਥਾਨ ਅਤੇ ਹਿਮਾਚਲ ਨੂੰ ਸਥਾਈ ਮੈਂਬਰੀ ਦੇਣ ਦੀ ਤਿਆਰੀ ਕਰ ਰਹੀ ਹੈ | ਯਾਦੂ ਨੇ ਕਿਹਾ ਕਿ ਕੇਂਦਰ ਸਰਕਾਰ ਬੀ ਬੀ ਐੱਮ ਬੀ 'ਚ ਸਥਾਈ ਮੈਂਬਰਾਂ ਦੀ ਗਿਣਤੀ ਵਧਾਉਣ ਲਈ 'ਪੰਜਾਬ ਪੁਨਰਗਠਨ ਐਕਟ-1966' ਦੀ ਧਾਰਾ 79 (2) (ਏ) 'ਚ ਸੋਧ ਕਰੇਗੀ | ਪਹਿਲਾਂ ਬਿਜਲੀ ਲਈ ਪੰਜਾਬ ਤੇ ਸਿੰਚਾਈ ਲਈ ਹਰਿਆਣਾ ਤੋਂ ਸਥਾਈ ਅਧਿਕਾਰੀ ਨਿਯੁਕਤ ਕੀਤੇ ਜਾਦੇ ਸਨ ਹੁਣ ਕੇਂਦਰੀ ਬਿਜਲੀ ਮੰਤਰਾਲਾ ਜਲਦ ਹੀ ਪਾਰਲੀਮੈਂਟ 'ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰਾਂ ਵਜੋਂ ਬੀ ਬੀ ਐੱਮ ਬੀ 'ਚ ਸ਼ਾਮਲ ਕਰਨ ਲਈ ਸੋਧ ਬਿੱਲ ਲੈ ਕੇ ਆ ਰਿਹਾ ਹੈ | ਅਮਰਿੰਦਰ ਸਿੰਘ ਨੇ ਕਿਹਾ ਕਿ ਕਿ 40 ਫ਼ੀਸਦੀ ਖ਼ਰਚਾ ਚੁੱਕਣ ਦੇ ਬਾਵਜੂਦ ਹੁਣ ਪੰਜਾਬ ਦੀ ਵੁੱਕਤ ਘਟਾ ਨਵੇਂ ਮੈਂਬਰਾਂ ਵਜੋਂ ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ | ਹੁਸਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਬਿਆਨਾਂ ਤੱਕ ਸੀਮਿਤ ਰਹਿ ਮੂਕ ਦਰਸ਼ਕ ਬਣ ਦੇਖ ਰਹੀ ਹੈ | ਜਸਕਰਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲੀਅਤ ਜੱਗ ਜ਼ਾਹਿਰ ਹੋ ਚੁੱਕੀ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ | ਇਸ ਮੌਕੇ ਅਨਮੋਲ ਸਿੰਘ, ਪ੍ਰਭਨੂਰ ਸਿੰਘ, ਹਰਮਨਦੀਪ ਸਿੰਘ, ਸੁਖਵੀਰ ਸਿੰਘ, ਲਵਪ੍ਰੀਤ ਸਿੰਘ ਹਰਦੀਪ ਸਿੰਘ ਪ੍ਰਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਨੇ ਡਾ. ਅੰਬੇਡਕਰ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਾਬੂ ਕਬੀਰ ਦਾਸ ਅਤੇ ਮਹਿੰਦਰ ਸਿੰਘ ਲਾਲਵਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ • ਸੁਖਬੀਰ ਸਿੰਘ ਬਾਦਲ ਦੇ ਆਦੇਸ਼...
Ad Position 24