ਭਾਦਸੋਂ, 17 ਅਪ੍ਰੈਲ (ਪ੍ਰਦੀਪ ਦੰਦਰਾਲਾ)-ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਦਸਵੀਂ ਕਲਾਸ ਦੀ ਵਿਦਿਆਰਥਣ ਗੁਰਮਨਜੋਤ ਕੌਰ ਨੇ 91.4 ਪ}ੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਕਪ੍ਰੀਤ ਕੌਰ 91.2 ਪ}ੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਗੁਰਜੋਬਨ ਸਿੰਘ ਨੇ 84.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਜਸਪ੍ਰੀਤ ਕੌਰ ਨੇ 83.2 ਫੀਸਦੀ, ਮਹਿਕਦੀਪ ਕੌਰ ਨੇ 80.4 ਪ੍ਰਤੀਸ਼ਤ, ਅੰਕ ਪ੍ਰਾਪਤ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਪਿ੍ੰਸੀਪਲ ਜਖ਼ਮੀ, ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਨਾਜਰ ਸਿੰਘ ਟਿਵਾਣਾ ਅਤੇ ਸਮੂਹ ਸਟਾਫ ਦੇ ਸਿਰ ਜਾਂਦਾ ਹੈ |