27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਲਿਫ਼ਟਿੰਗ ਠੱਪ, ਸਿਰਫ 2 ਫ਼ੀਸਦੀ ਖ਼ਰੀਦ ਹੋਣਾ ਸਰਕਾਰ ਦੀ ਨਾਕਾਮੀ : ਸਰਬਜੀਤ ਸਿੰਘ ਝਿੰਜਰ

Ad Position 21
No active advertisement
ਅਜੀਤ ਡੈਸਕ 18-04-2026
ਘਨੌਰ, 17 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਅੱਜ ਘਨੌਰ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੇ ਨਾਲ ਐੱਸ.ਜੀ.ਪੀ.ਸੀ ਮੈਂਬਰ ਜਸਮੇਰ ਸਿੰਘ ਲਾਛੜੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਝਿੰਜਰ ਨੇ ਦੋਸ਼ ਲਾਇਆ ਕਿ ਸੀਜ਼ਨ ਦੇ ਪਹਿਲੇ 16 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਆਈ ਕਣਕ 'ਚੋਂ ਸਿਰਫ 2 ਫ਼ੀਸਦੀ ਦੀ ਹੀ ਲਿਫ਼ਟਿੰਗ ਹੋਈ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਹੁਣ ਨਵੀਂ ਫ਼ਸਲ ਉਤਾਰਨ ਲਈ ਤਿਲ ਧਰਨ ਦੀ ਵੀ ਥਾਂ ਨਹੀਂ ਬਚੀ | ਕੇਂਦਰ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਝਿੰਜਰ ਨੇ ਕਿਹਾ ਕਿ 4 ਅਪ੍ਰੈਲ ਨੂੰ ਹੋਈ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਹਰਿਆਣਾ ਲਈ ਤਾਂ ਖ਼ਰੀਦ ਨਿਯਮਾਂ ਵਿਚ ਢਿੱਲ ਦਿੱਤੀ ਗਈ ਪਰ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ | ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਜਵਾਬ ਮੰਗਦਿਆਂ ਸਵਾਲ ਕੀਤਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਝਿੰਜਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਗਾਮੀ 24 ਘੰਟਿਆਂ ਦੇ ਅੰਦਰ ਲਿਫ਼ਟਿੰਗ ਪ੍ਰਕਿਰਿਆ ਵਿਚ ਤੇਜ਼ੀ ਨਾ ਲਿਆਂਦੀ ਗਈ ਤਾਂ ਅਕਾਲੀ ਦਲ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਮੌਜੂਦ ਕਿਸਾਨ ਸੁਰਿੰਦਰ ਸਿੰਘ ਨੇ ਵੀ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਦਿਨ-ਰਾਤ ਮੰਡੀ ਵਿਚ ਬੈਠਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ | ਇਸ ਮੌਕੇ ਗੁਰਜੰਟ ਸਿੰਘ ਮਹਿਦੂਦਾ, ਅਵਤਾਰ ਸਿੰਘ ਅੰਟਾਲ, ਜਸਦੇਵ ਸਿੰਘ ਜੱਸੀ, ਸਰਕਲ ਪ੍ਰਧਾਨ ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਗਦੇਵ ਸਿੰਘ ਜੱਗਾ, ਸਮਿੱਤਰ ਸਿੰਘ, ਗੁਰਜਿੰਦਰ ਸਿੰਘ, ਰਘਬੀਰ ਸਿੰਘ, ਸਰਕਲ ਪ੍ਰਧਾਨ ਗੁਰਤੇਜ ਸਿੰਘ ਯੂਥ ਅਤੇ ਕਿਸਾਨ ਦਰਸਨ ਸਿੰਘ ਮਹਿਦੂਦਾ, ਅੰਗਰੇਜ਼ ਸਿੰਘ ਕਾਮੀ ਖ਼ੁਰਦ, ਸਲਿੰਦਰ ਸਿੰਘ ਕਾਮੀ ਖ਼ੁਰਦ, ਨਾਗਰ ਸਿੰਘ ਸਰਾਲਾ ਖ਼ੁਰਦ, ਬਲਵਿੰਦਰ ਸਿੰਘ ਸੰਧੂ ਰੁੜਕਾ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਕਾਮੀ ਖ਼ੁਰਦ, ਕੁਲਦੀਪ ਕੁਮਾਰ ਕਾਮੀ ਖ਼ੁਰਦ, ਕਸ਼ਮੀਰ ਸਿੰਘ ਬਘੋਰਾ, ਕਰਨਵੀਰ ਸਿੰਘ ਬਘੋਰਾ ਅਤੇ ਆਸੀਸਪਾਲ ਸਿੰਘ ਹਰੀਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਧੂ ਕਾਲਜ ਵਿਖੇ ਬੀ.ਐੱਡ ਅਤੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਸਨੌਰ 'ਚ ਡਾ. ਅੰਬੇਡਕਰ ਜਨਮ ਦਿਨ ਨੂੰ ਸਮਰਪਿਤ ਤੀਸਰੀ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ
Ad Position 24