26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਦਿਆਰਥੀਆਂ ਲਈ ਨਵੇਂ ਦਰਵਾਜ਼ੇ ਖੋਲ੍ਹ ਰਹੀ ਹੈ ਦੂਰਵਰਤੀ ਸਿੱਖਿਆ ਪ੍ਰਣਾਲੀ- ਡਾ. ਜਗਦੀਪ ਸਿੰਘ

Ad Position 21
No active advertisement
ਅਜੀਤ ਡੈਸਕ 18-04-2026
ਪਟਿਆਲਾ, 17 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ 'ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸਨ' ਵਲੋਂ ਅੱਜ ਜਨਵਰੀ 2026 ਸੈਸ਼ਨ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਦੂਰਵਰਤੀ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਇੰਡਕਸਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਜੁਲਾਈ ਅਤੇ ਜਨਵਰੀ ਦੇ ਦੋਹਰੇ ਸੈਸ਼ਨਾਂ ਵਿਚ ਦਾਖਲੇ ਦੀ ਪ੍ਰਣਾਲੀ ਸੁਰੂ ਕਰਕੇ ਇੱਕ ਮੋਹਰੀ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਦੀਆਂ ਲੋੜਾਂ ਮੁਤਾਬਕ ਹੈ, ਜਿਸ ਨਾਲ ਉਨ੍ਹਾਂ ਨੂੰ ਸਾਲ ਵਿਚ ਦੋ ਵਾਰ ਦਾਖਲਾ ਲੈਣ ਦੀ ਸੁਵਿਧਾ ਮਿਲਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਆਪਣੀ ਪੜ੍ਹਾਈ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ | ਸੈਂਟਰ ਦੇ ਡਾਇਰੈਕਟਰ ਪ੍ਰੋ. ਸ਼ੈਲਿੰਦਰ ਸੇਖੋਂ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਨੌਕਰੀਪੇਸ਼ਾ ਲੋਕਾਂ ਅਤੇ ਦੂਰ-ਦੁਰਾਡੇ ਦੇ ਵਿਦਿਆਰਥੀਆਂ ਲਈ ਇਸ ਪ੍ਰਣਾਲੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਪੱਸਟ ਕੀਤਾ ਕਿ ਇਹ ਕੋਰਸ ਰੈਗੂਲਰ ਕੋਰਸਾਂ ਦੇ ਬਰਾਬਰ ਮਾਨਤਾ ਰੱਖਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵਿਚ ਦਾਖਲਾ ਲੈਣ ਵਾਲੇ ਲਗਭਗ 50 ਫੀਸਦੀ ਵਿਦਿਆਰਥੀ ਪੋਸਟ-ਮੈਟਿ੍ਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਂਦੇ ਹਨ | ਇਸ ਮੌਕੇ ਵਿਭਾਗ ਵਲੋਂ ਤਿਆਰ ਕੀਤੀ 'ਸਟੂਡੈਂਟ ਡੈਸਬੋਰਡ ਐਪਲੀਕੇਸ਼ਨ' ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਵਿਦਿਆਰਥੀਆਂ ਨੂੰ ਘਰ ਬੈਠੇ ਸਾਰੀਆਂ ਸਹੂਲਤਾਂ ਅਤੇ ਸੂਚਨਾਵਾਂ ਮੁਹੱਈਆ ਕਰਵਾਉਂਦੀ ਹੈ | ਤਕਨੀਕੀ ਸੈਸ਼ਨ ਦੌਰਾਨ ਚੀਫ ਲਾਇਬ੍ਰੇਰੀਅਨ ਡਾ. ਗਿਆਨ ਸਿੰਘ ਨੇ ਵਿਭਾਗੀ ਲਾਇਬ੍ਰੇਰੀ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਕੰਪਿਊਟਰ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਵਿਸ਼ਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਿਭਾਗ ਦਾ ਵਰਚੁਅਲ ਦੌਰਾ ਵੀ ਕਰਵਾਇਆ | ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਡੈਸਬੋਰਡ ਐਪਲੀਕੇਸਨ ਚਲਾਉਣ ਦੀ ਸਿਖਲਾਈ ਦਿੱਤੀ | ਪ੍ਰੋ. ਨੈਨਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਸਵੈ-ਜਾਗਰੂਕਤਾ ਅਤੇ ਜੀਵਨ ਵਿਚ ਟੀਚੇ ਮਿੱਥਣ ਦੇ ਵਿਸ਼ੇ 'ਤੇ ਵਿਚਾਰ ਸਾਂਝੇ ਕੀਤੇ | ਮੰਚ ਸੰਚਾਲਨ ਦੀ ਪ੍ਰੋ. ਹਰਪ੍ਰੀਤ ਕੌਰ ਸਾਹਨੀ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਹਰਾ ਕਾਲਜ ਆਫ ਲਾਅ ਨੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੰਧੂ ਕਾਲਜ ਵਿਖੇ ਬੀ.ਐੱਡ ਅਤੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
Ad Position 24