ਨਾਭਾ, 18 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਟਕਸਾਲੀ ਕਾਂਗਰਸੀ ਸਾਬਕਾ ਸਰਪੰਚ ਅਜੈਬ ਸਿੰਘ ਰੋਹਟੀ ਬਸਤਾ ਸਿੰਘ ਨੂੰ ਕਾਂਗਰਸ ਪਾਰਟੀ 'ਚ ਨਿਭਾਈਆਂ ਜਾ ਰਹੀਆ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈ ਕਮਾਂਡ ਵਲੋਂ ਨਵੇ ਸੰਗਠਨ ਢਾਂਚੇ 'ਚ ਮੁੜ ਤੋਂ ਜਰਨਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਜ਼ਿਲ੍ਹਾ ਜਰਨਲ ਸਕੱਤਰ ਅਜੈਬ ਸਿੰਘ ਰੋਹਟੀ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਮੋਹਿਤ ਮੋਹਿੰਦਰਾ ਸੂਬਾ ਪ੍ਰਧਾਨ ਯੂਥ ਕਾਂਗਰਸ ਤੇ ਸਮੂਹ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਪਾਰਟੀ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਹਿਲਾ ਨਾਲੋ ਵੀ ਵੱਧ ਚੜ ਕੇ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਨਿਯੁਕਤੀ ਉਪਰੰਤ ਸਾਬਕਾ ਸਰਪੰਚ ਅਜੈਬ ਸਿੰਘ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |