21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਕਾਲਜਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-04-2026
ਪਟਿਆਲਾ, 18 ਅਪ੍ਰੈਲ (ਗੁਰਵਿੰਦਰ ਸਿੰਘ ਅÏਲਖ)-ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪਿ੍ੰਸੀਪਲਾਂ, ਪ੍ਰਤੀਨਿਧੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ¢ ਮੀਟਿੰਗ ਦÏਰਾਨ ਉੱਚ ਸਿੱਖਿਆ ਦੇ ਖੇਤਰ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਹੋਰ ਵਧੀਆ ਮੌਕੇ ਪੈਦਾ ਕਰਨ ਲਈ ਨਵੀਆਂ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਹੋਈ¢ ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸਾਲੀ ਢੰਗ ਨਾਲ਼ ਲਾਗੂ ਕਰਨ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ¢ ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿਚ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਿਤ ਨਹੀਂ ਰੱਖਿਆ ਜਾ ਸਕਦਾ, ਸਗੋਂ ਉਨ੍ਹਾਂ ਨੂੰ ਨਵੇਂ ਹੁਨਰ, ਤਕਨੀਕੀ ਜਾਣਕਾਰੀ ਅਤੇ ਪ੍ਰਯੋਗਾਤਮਕ ਤਜਰਬੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ¢ ਮੀਟਿੰਗ ਵਿਚ ਇਕਬਾਲ ਸਿੰਘ ਪਬਲਿਕ ਕਾਲਜ ਸਮਾਣਾ, ਰਜਨੀਸ਼ ਕੁਮਾਰ ਸਰਕਾਰੀ ਮੋਹਿੰਦਰਾ ਕਾਲਜ ਪਟਿਆਲਾ, ਨਿੱਧੀ ਸਰਕਾਰੀ ਰਿਪੁਦਮਨ ਕਾਲਜ ਨਾਭਾ, ਡਾ. ਸੋਹਨ ਸਿੰਘ ਪੀ.ਐਮ.ਐਨ. ਕਾਲਜ ਰਾਜਪੁਰਾ, ਪਰਮਜੀਤ ਸਿੰਘ ਸਰਕਾਰੀ ਰਿਪੁਦਮਨ ਕਾਲਜ ਨਾਭਾ, ਅਰੁਣ ਬੰਸਲ ਅਤੇ ਅਰੁਣ ਸ਼ਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜਗਦੀਪ ਕੁਮਾਰ ਅਤੇ ਕੁਲਿੰਦਰ ਕÏਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦਫ਼ਤਰ, ਮੂਰਤੀ ਕÏਰ ਅਤੇ ਜਸਵਿੰਦਰ ਕÏਰ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਅਤੇ ਰਤਨ ਸਿੰਘ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਸਮੇਤ ਹੋਰ ਮੈਂਬਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਬਨੂੜ-ਲਾਲੜੂ ਸੜਕ 'ਤੇ ਮਨੌਲੀ ਸੂਰਤ ਵਿਖੇ ਚੋਈ ਦੀ ਪੁਲੀ ਦਾ ਕੰਮ ਅਧਵਾਟੇ : ਕਈ ਪਿੰਡਾਂ ਦੇ ਰਾਹਗੀਰ ਪ੍ਰੇਸ਼ਾਨ <br/>... ਅਗਲੀ ਖ਼ਬਰ ਅਜੈਬ ਸਿੰਘ ਰੋਹਟੀ ਬਸਤਾ ਸਿੰਘ ਮੁੜ ਬਣੇ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ <br/>
Ad Position 24