23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦੂਸਰੀ ਪਾਤਿਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ | ਇਸ ਮੌਕੇ ਪਾਠੀ ਸਿੰਘ ਭਾਈ ਗੁਲਵਿੰਦਰ ਸਿੰਘ ਨੇ ਮੁਖਵਾਕ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ, ਇਤਿਹਾਸ ਅਤੇ ਗੁਰਬਾਣੀ ਤੋਂ ਨਾਮ ਸਿਮਰਨ ਅਤੇ ਸੇਵਾ ਦੀ ਭਾਵਨਾ ਦੀ ਪ੍ਰੇਰਨਾ ਮਿਲਦੀ ਹੈ, ਜਿਨ੍ਹਾਂ ਨੇ ਸਿੱਖਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਧਰਮ ਦੇ ਮਿਸ਼ਨ ਨੂੰ ਹੋਰ ਅਗਾਂਹ ਲਿਜਾਂਦਿਆਂ ਪ੍ਰਚਾਰ ਤੇ ਪਸਾਰ 'ਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ | ਗੁਰੂ ਸਾਹਿਬ ਦੀ ਰਚਿਤ ਬਾਣੀ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਪ੍ਰਦਾਨ ਕਰਦੀ ਹੈ ਅਤੇ ਪ੍ਰੇਰਨਾ ਦਿੰਦੀ ਹੈ ਕਿ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰਕੇ ਹੀ ਮਾਨਵਤਾ ਦਾ ਕਲਿਆਣ, ਸੇਵਾ ਅਤੇ ਸਿਮਰਨ ਰਾਹੀਂ ਪ੍ਰਮਾਤਮਾ 'ਚ ਭੇਦ ਹੋਇਆ ਜਾ ਸਕਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਸੁਰਜੀਤ ਸਿੰਘ ਗੜੀ ਵਲੋਂ ਬਨੂੜ ਅਨਾਜ ਮੰਡੀ ਦਾ ਦੌਰਾ <br/> ਅਗਲੀ ਖ਼ਬਰ ਟਰੈਫ਼ਿਕ ਪੁਲਿਸ ਵਲੋਂ ਡਰਿੰਕ ਐਂਡ ਡਰਾਈਵ ਵਿਰੁੱਧ ਸਖ਼ਤ ਕਾਰਵਾਈ, ਕੱਟੇ ਚਾਲਾਨ <br/>
Ad Position 24