03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਦੌਰਾਨ ਜੇਤੂਆਂ ਨੂੰ ਇਨਾਮ ਵੰਡੇ <br/>

Ad Position 21
No active advertisement
ਅਜੀਤ ਡੈਸਕ 20-04-2026
ਨਾਭਾ, 19 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਸਥਾਨਕ ਜਸਪਾਲ ਕਾਲੋਨੀ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸੰਤ ਬਾਬਾ ਰਣਜੀਤ ਸਿੰਘ ਮੁਹਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਲੋਕਲ ਗੁਰਦੁਆਰਾ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀਮਾਨ ਸੰਤ ਬਾਬਾ ਨਰੈਣ ਸਿੰਘ ਮੋਨੀ ਵੈੱਲਫੇਅਰ ਯੂਥ ਕਲੱਬ ਵਲੋਂ ਵਿਸਾਖੀ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਵਾਲੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਇਹੋ ਜਿਹੇ ਮੁਕਾਬਲੇ ਹਰ ਪਿੰਡ ਅਤੇ ਸ਼ਹਿਰ ਦੇ ਮੁਹੱਲਿਆਂ ਵਿਚ ਕਰਵਾਉਣੇ ਚਾਹੀਦੇ ਹਨ | ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਪਵਨ ਸਿੰਘ ਗੁਰਦੁਆਰਾ ਕਮੇਟੀ ਪ੍ਰਧਾਨ, ਅਮਰੀਕ ਸਿੰਘ ਗਿੱਲ, ਪਰਮਜੀਤ ਸਿੰਘ, ਮਾ. ਰਾਮ ਕਿ੍ਸਨ, ਦਰਸ਼ਨ ਸਿੰਘ ਸਾਬਕਾ ਕੌਂਸਲਰ, ਜਤਿੰਦਰ ਸਿੰਘ ਕਕਰਾਲਾ, ਧੀਰਜ ਠਾਕੁਰ, ਹੈਪੀ ਅਰੋੜਾ, ਜਸਕਰਨਵੀਰ ਸਿੰਘ ਤੇਜੇ, ਜੋਰਾ ਸਿੰਘ ਕੌਲ, ਅਮਰਿੰਦਰ ਸਿੰਘ, ਹਰਿੰਦਰ ਸਿੰਘ ਸਹੌਲੀ, ਜਗਸੀਰ ਸਿੰਘ ਜੱਗੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਿਹਤ ਯੋਜਨਾ ਕਾਰਡ ਨੇ ਮਰੀਜ਼ਾਂ ਨੂੰ ਪਾਇਆ ਭੰਬਲਭੂਸੇ 'ਚ <br/> ਅਗਲੀ ਖ਼ਬਰ ਬੇਅਦਬੀ ਵਾਲਾ ਕਾਨੂੰਨ ਬਣਾਉਣ ਲਈ ਮਾਨ ਸਰਕਾਰ ਵਧਾਈ ਦੀ ਪਾਤਰ-ਇੰਦਰਜੀਤ ਸਿੰਘ ਸੰਧੂ
Ad Position 24