ਪਾਤੜਾਂ, 19 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਅਕਾਲੀ ਆਗੂ ਤਰਲੋਚਨ ਸਿੰਘ ਬਰਾਸ ਦੀ ਪਤਨੀ ਬੀਬੀ ਬਲਵਿੰਦਰ ਕੌਰ ਬਰਾਸ ਦੇ ਅਕਾਲ ਚਲਾਣੇ ਉਪਰੰਤ ਅੱਜ ਉਨ੍ਹਾਂ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਬਰਾਸ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਜਿੱਥੇ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਬੀਬੀ ਪਲਵਿੰਦਰ ਕੌਰ ਹਰਿਆਊ, ਬਲਾਕ ਸੰਮਤੀ ਪਾਤੜਾਂ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਰਾਸ, ਖੇਤੀਬਾੜੀ ਵਿਕਾਸ ਬੈਂਕ ਪਾਤੜਾਂ ਦੇ ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਬਰਾਸ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਵਧਾਵਾ ਸਿੰਘ ਸ਼ੁਤਰਾਣਾ ਵਲੋਂ ਸਮੇਤ ਵੱਖ-ਵੱਖ ਆਗੂਆਂ ਵਲੋਂ ਬੀਬੀ ਬਲਵਿੰਦਰ ਕੌਰ ਬਰਾਸ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ | ਇਸ ਮੌਕੇ ਸ਼ਰਧਾਂਜਲੀਆਂ ਭੇਂਟ ਕਰਦਿਆਂ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਬੀਬੀ ਪਲਵਿੰਦਰ ਕੌਰ ਹਰਿਆਊ, ਸਾਬਕਾ ਚੇਅਰਮੈਨ ਜਥੇਦਾਰ ਸੁਖਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਅਕਾਲੀ ਆਗੂ ਤਰਲੋਚਨ ਸਿੰਘ ਦਾ ਸਮੁੱਚਾ ਪਰਿਵਾਰ ਪੰਥਕ ਪਰਿਵਾਰ ਹੈ ਅਤੇ ਇਸ ਪਰਿਵਾਰ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਤਰਲੋਚਨ ਸਿੰਘ ਦੀ ਪਤਨੀ ਬੀਬੀ ਬਲਵਿੰਦਰ ਕੌਰ ਨੇ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ, ਜਿਸ ਸਦਕਾ ਹੀ ਉਹ ਅੱਜ ਸਮਾਜ ਵਿਚ ਆਪਣਾ ਚੰਗਾ ਨਾਮ ਬਣਾ ਸਕੇ ਹਨ | ਇਸ ਮੌਕੇ ਇੱਥੇ ਸੀਨੀਅਰ ਆਗੂ ਮੰਗਤ ਸ਼ਰਮਾ ਬਰਾਸ, ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਨੇ ਪਹੁੰਚ ਕੇ ਬੀਬੀ ਬਲਵਿੰਦਰ