03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਨੇ ਯੂ.ਜੀ.ਸੀ ਦਾ ਵੱਕਾਰੀ 12ਬੀ ਦਰਜਾ ਪ੍ਰਾਪਤ ਕੀਤਾ <br/>

Ad Position 21
No active advertisement
ਅਜੀਤ ਡੈਸਕ 20-04-2026
ਪਟਿਆਲਾ, 19 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ ਨੇ ਯੂ.ਜੀ.ਸੀ ਐਕਟ, 1956 ਦੀ ਧਾਰਾ 12ਬੀ ਅਧੀਨ ਮਾਨਤਾ ਪ੍ਰਾਪਤ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ¢ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਰਤਨ ਸਿੰਘ ਨੇ ਫੈਕਲਟੀ, ਅਧਿਕਾਰੀਆਂ ਅਤੇ ਸਟਾਫ ਨੂੰ ਵਧਾਈਆਂ ਦਿੰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵੱਕਾਰੀ ਦਰਜਾ ਪੂਰੀ ਯੂਨੀਵਰਸਿਟੀ ਟੀਮ ਦੇ ਸਮੂਹਿਕ ਸਮਰਪਣ, ਇਮਾਨਦਾਰ ਯਤਨਾਂ ਅਤੇ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ¢ ਉਨ੍ਹਾਂ ਕਿਹਾ ਕਿ 12 ਬੀ ਦਰਜਾ ਪ੍ਰਾਪਤ ਹੋਣ ਦੇ ਨਾਲ, ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਹੁਣ ਕੇਂਦਰੀ ਸਹਾਇਤਾ ਅਤੇ ਵੱਖ-ਵੱਖ ਯੂ ਜੀ ਸੀ ਗ੍ਰਾਂਟਾਂ ਲਈ ਯੋਗ ਹੋ ਗਈ ਹੈ, ਜਿਸ ਨਾਲ ਪੂਰੇ ਖੇਤਰ ਵਿੱਚ ਗੁਣਵੱਤਾ, ਪਹੁੰਚਯੋਗ ਸਿੱਖਿਆ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲੇਗੀ¢ ਡਾ. ਰਤਨ ਸਿੰਘ ਨੇ ਕਿਹਾ ਕਿ 12ਬੀ ਦਰਜਾ ਮਿਲਣਾ ਯੂਨੀਵਰਸਿਟੀ ਦੀ ਉੱਚ ਸਿੱਖਿਆ ਦੇ ਉੱਚਤਮ ਮਿਆਰਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਅਤੇ ਪੰਜਾਬ ਵਿੱਚ ਓਪਨ ਅਤੇ ਡਿਸਟੈਂਸ ਲਰਨਿੰਗ ਵਿੱਚ ਇੱਕ ਮੋਹਰੀ ਵਜੋਂ ਭੂਮਿਕਾ ਦੀ ਪੁਸ਼ਟੀ ਕਰਦਾ ਹੈ¢ ਇਸ ਮÏਕੇ ਡਾਇਰੈਕਟਰ, ਸੀਆਈਕਿਊਏ ਡਾ. ਕੁਲਦੀਪ ਵਾਲੀਆ, ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ, ਡਾਇਰੈਕਟਰ, ਪਬਲਿਕ ਰਿਲੇਸ਼ਨ ਡਾ. ਸੁਖਦੇਵ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਅਤੇ ਸਟਾਫ ਮੈਂਬਰ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਡਾ. ਦੀਵਾਨ ਸਿੰਘ ਕਾਲੇਪਾਣੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿਖੇ ਸਾਲਾਨਾ ਕਬੱਡੀ ਖੇਡ ਮੇਲਾ ਕਰਵਾਇਆ <br/>
Ad Position 24