03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ- ਹਰਪਾਲ ਜੁਨੇਜਾ <br/>

Ad Position 21
No active advertisement
ਅਜੀਤ ਡੈਸਕ 20-04-2026
ਸਮਾਣਾ, 19 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਅਖਿਲ ਭਾਰਤੀ ਬਹਾਵਲਪੁਰ ਮਹਾਸੰਘ ਵਲੋਂ 'ਬਹਾਵਲਪੁਰੀ ਦਿਵਸ' ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਬਹਾਵਲਪੁਰੀ ਭਾਈਚਾਰਾ ਆਪਣੀ ਮਿਹਨਤ ਅਤੇ ਦਿਆਨਤਦਾਰੀ ਲਈ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਦੇਸ਼ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਵਿਚ ਇਸ ਭਾਈਚਾਰੇ ਦਾ ਬਹੁਤ ਵੱਡਾ ਅਤੇ ਅਹਿਮ ਯੋਗਦਾਨ ਹੈ | ਵੰਡ ਦੇ ਸੰਤਾਪ ਨੂੰ ਹੰਢਾਉਣ ਦੇ ਬਾਵਜੂਦ ਇਸ ਭਾਈਚਾਰੇ ਨੇ ਆਪਣੀ ਹਿੰਮਤ ਨਾਲ ਸਮਾਜ ਵਿਚ ਇਕ ਸਤਿਕਾਰਯੋਗ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਭਾਈਚਾਰੇ ਦੇ ਸ਼ਾਨਾਮੱਤੇ ਇਤਿਹਾਸ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਏਕਤਾ ਦੇ ਸੂਤਰ ਵਿਚ ਬੱਝੇ ਰਹਿਣ ਦਾ ਸੱਦਾ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਹਾਂਸੰਘ ਦੇ ਪੰਜਾਬ ਪ੍ਰਧਾਨ ਰਾਜ ਕੁਮਾਰ ਸਚਦੇਵਾ ਨੇ ਦੱਸਿਆ ਕਿ ਇਹ ਦਿਨ ਬਹਾਵਲਪੁਰੀ ਭਾਈਚਾਰੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਵਾਰ ਵੀ ਇਹ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਯਾਦਗਾਰੀ ਬਣਾਇਆ ਗਿਆ | ਸਮਾਗਮ ਦੌਰਾਨ ਭਾਈਚਾਰੇ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ | ਮਹਾਸੰਘ ਦੇ ਮੁੱਖ ਸਰਪ੍ਰਸਤ ਡਾ. ਮਦਨ ਲਾਲ ਹਸੀਜਾ ਅਤੇ ਗਿਆਨ ਚੰਦ ਕਟਾਰੀਆ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸਭਿਆਚਾਰ ਨਾਲ ਜੋੜਨਾ ਹੈ | ਚੇਅਰਮੈਨ ਜਗਦੀਸ਼ ਕੁਮਾਰ, ਪ੍ਰਧਾਨ ਸੁਸ਼ੀਲ ਪੋਪਲੀ ਅਤੇ ਕਾਰਜਕਾਰੀ ਪ੍ਰਧਾਨ ਰਾਮ ਚੰਦ ਰਾਮਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ | ਸਮਾਗਮ ਦੇ ਅਖੀਰ ਵਿਚ ਪ੍ਰਧਾਨ ਰਾਜ ਕੁਮਾਰ ਸਚਦੇਵਾ ਅਤੇ ਸਮੂਹ ਮੈਂਬਰਾਂ ਵਲੋਂ ਹਰਪਾਲ ਜੁਨੇਜਾ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਬਹਾਵਲਪੁਰ ਮਹਾਸੰਘ ਦੇ ਮੈਂਬਰਾਂ ਨੇ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦਾ ਪ੍ਰਣ ਲਿਆ | 'ਜੈ ਬਹਾਵਲਪੁਰੀ' ਅਤੇ 'ਜੀਵੇ ਬਹਾਵਲਪੁਰੀ' ਦੇ ਨਾਅਰਿਆਂ ਨਾਲ ਪੂਰਾ ਪੰਡਾਲ ਗੂੰਜ ਉੱਠਿਆ | ਇਸ

Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਹਿਤਕ ਸਮਾਗਮਾਂ ਨੂੰ ਨਿਵੇਕਲਾ ਰੂਪ ਦੇਣ ਦਾ ਐਲਾਨ <br/> ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਡਾ. ਦੀਵਾਨ ਸਿੰਘ ਕਾਲੇਪਾਣੀ ਸੰਬੰਧੀ ਸਮਾਗਮ ਕਰਵਾਇਆ <br/>
Ad Position 24