21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਖ਼ਤ ਕਾਨੂੰਨ ਬਣਨ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਬਾਰੇ ਕੋਈ ਸੋਚ ਵੀ ਨਹੀਂ ਸਕੇਗਾ : ਹਰਪਾਲ ਸਿੰਘ ਚੀਮਾ

Ad Position 21
No active advertisement
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 21-04-2026
ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਧਾਨ ਸਭਾ 'ਚ ਸਰਬਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ | ਇਹ ਵਿਚਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਿਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ | ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇਕ ਸਮਾਰੋਹ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਪੰਥ ਦੇ ਨਾਮ 'ਤੇ ਸਰਕਾਰਾਂ ਬਣਾਉਣ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ 13 ਅਪ੍ਰੈਲ ਨੂੰ ਵਿਧਾਨ ਸਭਾ 'ਚੋਂ ਗ਼ੈਰਹਾਜ਼ਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਆਪਣੀ ਸਹਿਮਤੀ ਵੀ ਨਹੀਂ ਦਿੱਤੀ, ਜਿਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਪਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਿਹੜੀ ਪਾਰਟੀ ਨੇ ਪੰਥ ਦੇ ਨਾਮ 'ਤੇ ਪੰਜਾਬ 'ਚ ਰਾਜ ਕੀਤਾ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਉਨ੍ਹਾਂ ਦੇ ਰਾਜ ਸਮੇਂ ਹੀ ਹੋਈਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ 1986 'ਚ ਪੰਥ ਦੇ ਨਾਮ 'ਤੇ ਬਣੀ ਸਰਕਾਰ ਦੇ ਸਮੇਂ ਹੋਈ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਬੇਅਦਬੀ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ 5 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਤੇ ਇਨਸਾਫ਼ ਮੰਗਣ ਲਈ ਇਕੱਠੇ ਹੋਏ ਲੋਕਾਂ 'ਤੇ ਗੋਲੀ ਚੱਲੀ ਜਿਸ ਕਰਕੇ ਚਾਰ ਨੌਜਵਾਨ ਮਾਰੇ ਗਏ ਸਨ | ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਇਸ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਵਾਲੀ ਐਕਸ਼ਨ ਟੇਕਨ ਰਿਪੋਰਟ ਹੀ ਗੁੰਮ ਕਰ ਦਿੱਤੀ ਗਈ | ਹਰਪਾਲ ਸਿੰਘ ਚੀਮਾ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਸੇ ਪਾਰਟੀ ਨੇ ਇਸ ਬੇਅਦਬੀ ਸਮੇਂ ਤਾਇਨਾਤ ਅਫ਼ਸਰਾਂ ਨੂੰ ਟਿਕਟਾਂ ਦੇ ਕੇ ਨਿਵਾਜਿਆ ਅਤੇ ਫੇਰ 2015 'ਚ ਵੀ ਨਕੋਦਰ ਤਰਜ਼ 'ਤੇ ਦੁਬਾਰਾ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਵਾਪਰੇ ਪਰੰਤੂ ਕੋਈ ਇਨਸਾਫ਼ ਨਹੀਂ ਮਿਲਿਆ ਸੀ | ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ,
Ad Position 22
No active advertisement
ਪਿਛਲੀ ਖ਼ਬਰ ਕੰਬੋਜ ਵਲੋਂ ਬਨੂੜ 'ਚ ਵੱਡੀ ਬੈਠਕ ਕਰਕੇ ਨਗਰ ਕੌਂਸਲ ਚੋਣਾਂ ਦੀ ਖਿੱਚੀ ਤਿਆਰੀ ਅਗਲੀ ਖ਼ਬਰ ਪੁਨਰ ਸੁਰਜੀਤ ਅਤੇ ਵਾਰਸ ਪੰਜਾਬ ਦੇ ਹੋਏ ਗੱਠਜੋੜ ਨੇ ਪੰਥਕ ਏਕਤਾ ਦਾ ਮੁੱਢ ਬੰਨਿਆ - ਕਰਨ ਸਿੰਘ ਡੀਟੀਓ
Ad Position 24