21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਾਵਰਕਾਮ ਠੇਕਾ ਕਾਮਿਆਂ ਦਾ ਲਗਾਤਾਰ ਧਰਨਾ 13ਵੇਂ ਦਿਨ ਵੀ ਜਾਰੀ

Ad Position 21
No active advertisement
ਪਾਵਰਕਾਮ ਠੇਕਾ ਕਾਮਿਆਂ ਵਲੋਂ ਲਗਾਏ ਧਰਨੇ ਅਤੇ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰਾਂ <br/> 21-04-2026
ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਠੇਕਾ ਕਾਮਿਆਂ ਦਾ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਹੈ | ਆਊਟ-ਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਮੇਤ ਨਾਅਰੇ ਮਾਰਦਿਆਂ ਸ਼ਹਿਰ ਵਿਚ ਮੁਜ਼ਾਹਰਾ ਕੀਤਾ | ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ, ਸਹਾਇਕ ਸਕੱਤਰ ਟੇਕ ਚੰਦ, ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵਲੋਂ ਪਹਿਲਾਂ ਕੀਤੀ ਜਾਂਦੀ ਲੁੱਟ 'ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦਾ ਹੱਲ ਤੇਜ਼ ਕੀਤਾ ਹੋਇਆ ਹੈ, ਮੀਨੀਮਮ ਵੇਜ ਐਕਟ ਰੱਦ ਕਰਕੇ ਡੀ.ਸੀ. ਰੇਟ ਲਾਗੂ ਕੀਤੇ ਗਏ ਹਨ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿਚ ਜੁਟੀ ਹੋਈ ਹੈ | ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ | ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦਾ ਇਹ ਸਾਮਰਾਜੀ ਸਾਡੇ ਸਾਰੇ ਵਰਗਾਂ 'ਤੇ ਸਾਂਝਾ ਹੈ, ਇਸ ਹੱਲੇ ਨੂੰ ਪਿੱਛੇ ਮੋੜਾ ਦੇਣ ਲਈ ਸਾਂਝੇ ਤੇ ਤਿੱਖੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ | ਧਰਨਾਕਾਰੀਆਂ ਨੇ ਰੋਹ ਭਰਪੂਰ ਨਾਅਰੇ ਮਾਰਦਿਆਂ ਕਿਹਾ ਕਿ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ | ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਅਤੇ ਫੀਲਡ ਵਿਚ ਆਉਣ 'ਤੇ ਵਿੱਤ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਸਮੇਤ ਅਮਨ ਅਰੋੜਾ ਕੈਬਨਿਟ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਫੈਸਲਾ ਕੀਤਾ ਤੇ ਕੱਲ੍ਹ 21 ਅਪ੍ਰੈਲ ਨੂੰ ਸੀ.ਐਮ.ਡੀ. ਨਾਲ ਬੈਠਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ-ਹਰਿਆਊ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ
Ad Position 24