21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ-ਹਰਿਆਊ

Ad Position 21
No active advertisement
ਅਨਾਜ ਮੰਡੀ ਸਮਾਣਾ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦੇ ਹੋਏ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ | ਤਸਵੀਰ : ਸਾਹਿਬ ਸਿੰਘ <br/> 21-04-2026
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਇਲਾਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ | ਜਥੇਦਾਰ ਹਰਿਆਊ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਵਿਚ ਨਾਕਾਮ ਸਿੱਧ ਹੋਈ ਹੈ | ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਪਰ ਖ਼ਰੀਦ ਨਾਮਾਤਰ ਹੈ | ਉਨ੍ਹਾਂ ਆਖਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਆ ਰਹੀ ਖੱਜਲ-ਖੁਆਰੀ ਅਤੇ ਦਿੱਕਤਾਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲਣਾ ਲਾਜ਼ਮੀ ਹੈ | ਜੇਕਰ ਮੰਡੀਆਂ ਵਿਚ ਪ੍ਰਬੰਧ ਠੀਕ ਨਾ ਹੋਣ, ਤਾਂ ਇਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ, ਜੋ ਕਿ ਕਤਈ ਸਹੀ ਨਹੀਂ | ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਉਨ੍ਹਾਂ ਆਖਿਆ ਸੱਤਾਧਾਰੀ ਪਾਰਟੀ ਦੇ ਨੇਤਾ ਸਿਰਫ਼ ਮੰਡੀਆਂ ਦੇ ਚੱਕਰ ਲਗਾ ਕੇ ਤਸਵੀਰਾਂ ਹੀ ਬਣਾ ਰਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਭੁਪਿੰਦਰ ਸਿੰਘ ਘਿਓਰਾ, ਮਲਕੀਤ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਕਸ਼ਮੀਰ ਸਿੰਘ ਸਰਪੰਚ, ਹਰਮਨ ਬੱਲ, ਸੋਨੂ ਰੰਧਾਵਾ, ਹੁਸ਼ਿਆਰ ਸਿੰਘ ਚੀਮਾ, ਹਰਦੀਪ ਸਿੰਘ ਚੀਮਾ, ਨਸੀਬ ਸਰਪੰਚ, ਹਰਦਮ ਸਿੰਘ ਬੀਬੀਪੁਰ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਵਰਿੰਦਰ ਸਿੰਘ ਖੇੜਕੀ, ਗੁਰਤੇਜ ਸਿੰਘ, ਨਿਸ਼ਾਨ ਸਿੰਘ ਸੰਧੂ, ਬਲਜਿੰਦਰ ਸਿੰਘ ਬੱਲੀ, ਅਮਰਜੀਤ ਸਿੰਘ ਗਰਾਇਆ ਅਤੇ ਬਾਬਰ ਸਿੰਘ ਸਰਪੰਚ ਸਮੇਤ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁੰਗ ਵਾਲੇ ਵਾਹਨਾਂ ਦੇ ਕੱਟੇ ਚਲਾਨ-ਭਾਰੀ ਜੁਰਮਾਨੇ ਲਗਾਏ ਅਗਲੀ ਖ਼ਬਰ ਪਾਵਰਕਾਮ ਠੇਕਾ ਕਾਮਿਆਂ ਦਾ ਲਗਾਤਾਰ ਧਰਨਾ 13ਵੇਂ ਦਿਨ ਵੀ ਜਾਰੀ
Ad Position 24