21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਨਾਭਾ ਦੀ ਦਾਣਾ ਮੰਡੀ 'ਚ, ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਨਾਭਾ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਸਨਮਾਨ ਕਰਦੇ ਹੋਏ | ਤਸਵੀਰਾਂ : ਜਗਨਾਰ ਸਿੰਘ ਦੁਲੱਦੀ <br/> 21-04-2026
ਨਾਭਾ, 20 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਏਸ਼ੀਆ ਦੀ ਦੂਜੇ ਨੰਬਰ ਤੇ ਜਾਣੀ ਜਾਂਦੀ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਅੱਜ ਹਾੜੀ ਦੀ ਫਸਲ ਦਾ ਜਾਇਜ਼ਾ ਲੈਣ ਪੰਜਾਬ ਦੇ ਫੂਡ ਐਂਡ ਸਪਲਾਈ ਤੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਪਹੁੰਚੇ, ਜਿੱਥੇ ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਵਲੰਟੀਅਰਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਮੰਤਰੀ ਨੂੰ ਗੁਲਦਸਤਾ ਭੇਟ ਕਰਨ ਉਪਰੰਤ ਸਨਮਾਨ ਦਿੱਤਾ ਗਿਆ | ਉਪਰੰਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਮੰਡੀਆਂ ਵਿਚ ਫਸਲ ਵੇਚਣ ਲਈ ਆਏ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜਿਸਦੇ ਰਾਜ ਵਿੱਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਈ ਅਤੇ ਫ਼ਸਲ ਵੇਚਣ ਉਪਰੰਤ ਸਹੀ ਸਮੇਂ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਆਈ ਹੈ | ਇਸ ਮੌਕੇ ਕਪਿਲ ਮਾਨ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਗੋਪੀ ਫੈਜਗੜ੍ਹ, ਕਰਮਜੀਤ ਸਿੰਘ ਅਲਹੌਰਾਂ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਲਾਲ ਸਿੰਘ ਰਣਜੀਤਗੜ੍ਹ, ਅੰਮਿਤ ਕੁਮਾਰ ਸੈਕਟਰੀ ਮਾਰਕੀਟ ਕਮੇਟੀ, ਏ.ਐਫ.ਐਸ.ਓ. ਪੰਕਜ ਠਾਕੁਰ,ਗੁਰਮਾਣਕ ਸਿੰਘ ਦੁਲੱਦੀ, ਜਸਕਰਨਵੀਰ ਸਿੰਘ ਤੇਜੇ, ਦਵਿੰਦਰ ਸਿੰਘ ਥੂਹੀ, ਭੁਪਿੰਦਰ ਸਿੰਘ ਕੱਲਰਮਾਜਰੀ ਆਦਿ ਆੜ੍ਹਤੀਏ ਅਤੇ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਪੁਲਿਸ ਸਟੇਸ਼ਨ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਸੰਸਦ ਵਿਚ ਭਾਜਪਾ ਦੀ ਮਹਿਲਾਵਾਂ ਦੇ ਨਾਂਅ ਵਰਤ ਕੇ ਚੱਲੀ ਚਾਲ ਬੇਨਕਾਬ-ਵਿਰਕ
Ad Position 24