12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਕਈ ਸਿਆਸੀ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਪਟਿਆਲਾ ਹਲਕਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਤੋਂ ਦੂਜੀਆਂ ਪਾਰਟੀਆਂ ਨਾਲ ਸੰਬੰਧਿਤ ਕਈ ਸਿਆਸੀ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਏ ਹਨ | ਇਸ ਮੌਕੇ ਬਿੱਟੂ ਚੱਠਾ ਨੇ ਸ਼ਾਮਿਲ ਹੋਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ |
ਉਨ੍ਹਾਂ ਦੋਸ ਲਗਾਇਆ ਕਿ ਬਦਲਾਅ ਦੇ ਨਾਂ 'ਤੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ, ਜਿਸ ਕਾਰਨ ਆਮ ਜਨਤਾ ਵਿਚ ਭਾਰੀ ਨਿਰਾਸ਼ਾ ਪੈਦਾ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਮੁੜ ਵਿਕਾਸ ਦੇ ਰਸਤੇ 'ਤੇ ਤੁਰਨ ਲਈ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਵਿਚ ਹੋਇਆ ਵਿਕਾਸ ਬੇਮਿਸਾਲ ਸੀ ਅਤੇ ਕਿਸੇ ਹੋਰ ਪਾਰਟੀ ਦੇ ਸਮੇਂ ਇਹੋ ਜਿਹਾ ਵਿਕਾਸ ਨਹੀਂ ਹੋਇਆ | ਬਿੱਟੂ ਚੱਠਾ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦਿਨੋਂ-ਦਿਨ ਆਪਣਾ ਜਨ ਆਧਾਰ ਗੁਆ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਵੰਡ ਦੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ | ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਇਆ ਜਾਵੇਗਾ | ਬਿੱਟੂ ਚੱਠਾ ਨੇ ਦਾਅਵਾ ਕੀਤਾ ਕਿ ਪਟਿਆਲਾ ਦਿਹਾਤੀ ਵਿਚ ਅਕਾਲੀ ਦਲ ਦੀ ਲਹਿਰ ਚੱਲ ਪਈ ਹੈ ਅਤੇ ਵਿਰੋਧੀ ਪਾਰਟੀਆਂ ਦਾ ਅਧਾਰ ਹਿਲ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਵੱਡੀ ਸਿਆਸੀ ਤਬਦੀਲੀ ਨਾਲ ਇਲਾਕੇ ਵਿਚ ਨਵਾਂ ਮਾਹੌਲ ਬਣ ਗਿਆ ਹੈ ਅਤੇ ਪਾਰਟੀ ਦੀ ਜਿੱਤ ਦਾ ਰਸਤਾ ਹੋਰ ਵੀ ਸਾਫ਼ ਹੋ ਗਿਆ ਹੈ | ਇਸ ਮੌਕੇ ਸ਼ਾਮਿਲ ਹੋਣ ਵਾਲੀਆਂ ਹਸਤੀਆਂ ਵਿਚ ਜਗਰੂਪ ਸਿੰਘ (ਪ੍ਰਧਾਨ), ਮਨਜੀਤ ਸਿੰਘ ਡਿੰਪਲ, ਗੁਰਜੀਤ ਸਿੰਘ, ਦਲਜੀਤ ਸਿੰਘ, ਤਰਨਜੀਤ ਸਿੰਘ, ਗੁਰਦਿੱਤ ਸਿੰਘ, ਬਲਜੀਤ ਸਿੰਘ, ਜਸਬੀਰ ਸਿੰਘ, ਜਤਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਹਰਪ੍ਰਤਾਪ ਸਿੰਘ, ਸਿਮਰਨ ਸਿੰਘ, ਜਸ਼ਨਪ੍ਰੀਤ ਸਿੰਘ, ਦਿਲਜੋਤ ਸਿੰਘ, ਗੁਰਸਿਮਰਨ ਸਿੰਘ, ਹਰਭਜਨ ਸਿੰਘ, ਗੁਰਬਾਗ ਸਿੰਘ, ਅਮਰੀਕ ਸਿੰਘ (ਐਮ.ਪੀ), ਤਜਿੰਦਰ ਸਿੰਘ, ਧਰਮਜੋਤ ਸਿੰਘ, ਲਵਪ੍ਰੀਤ ਸਿੰਘ, ਨਛੱਤਰ ਸਿੰਘ, ਲਖਵਿੰਦਰ ਸਿੰਘ ਲੱਖਾ, ਨਿਹੰਗ ਸਿੰਘ, ਮੰਗਾ, ਧਰਮਜੀਤ ਸਿੰਘ ਹਨ | ਇਸ ਮੌਕੇ ਰਜਿੰਦਰ ਸਿੰਘ ਵਿਰਕ (ਹਲਕਾ ਸਨੌਰ), ਡਾ. ਮਨਪ੍ਰੀਤ ਸਿੰਘ ਚੱਢਾ (ਪ੍ਰਧਾਨ ਵਪਾਰ ਵਿੰਗ ਪਟਿਆਲਾ), ਅਰਵਿੰਦਰ ਸਿੰਘ ਬਿੱਟੂ (ਐਮ.ਸੀ), ਅਮਰੀਕ ਸਿੰਘ ਆਜ਼ਾਦ (ਸਰਕਲ ਪ੍ਰਧਾਨ), ਸੁਖਵਿੰਦਰ ਸਿੰਘ ਜੋਨੀ (ਵਾਰਡ ਇੰਚਾਰਜ), ਸੋਨੂੰ ਢੀਂਡਸਾ, ਗੁਰਚਰਨ ਸਿੰਘ (ਪ੍ਰਧਾਨ), ਜਸਪਾਲ ਸਿੰਘ ਜੱਸੂ, ਨਛੱਤਰ ਸਿੰਘ, ਅਮਰੀਕ ਸਿੰਘ (ਪ੍ਰਧਾਨ ਗੁਰਦੁਆਰਾ ਤਿ੍ਵੈਣੀ ਸਾਹਿਬ), ਲਖਵਿੰਦਰ ਸਿੰਘ ਲੱਖਾ (ਮੀਟ ਪ੍ਰਧਾਨ), ਟਹਿਲ ਸਿੰਘ ਬਕਸੂਆ, ਸੇਰ ਸਿੰਘ, ਅਵਤਾਰ ਸਿੰਘ, ਜਸਬੀਰ ਸਿੰਘ, ਗੋਜੀ ਸਰਪੰਚ ਅਤੇ ਹੋਰ ਕਈ ਪ੍ਰਮੁੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਮੁਲਾਜ਼ਮਾਂ ਦੀ ਲਾਪਰਵਾਹੀ ਜਾਨੀ-ਮਾਲੀ ਨੁਕਸਾਨ ਦਾ ਬਣ ਸਕਦੀ ਕਾਰਨ ਅਗਲੀ ਖ਼ਬਰ ਪੇਂਡੂ ਸਹੂਲਤਾਂ ਲਈ ਬਣਿਆ ਨਹਿਰੀ ਮੰਡਲ ਦਫਤਰ ਪਟਿਆਲਾ ਤੋਂ ਦੁੱਧਨਸਾਧਾਂ ਤਬਦੀਲ ਕਰਨ ਲਈ ਅਕਾਲੀ ਦਲ ਵਾਰਿਸ ਨੇ ਚੁੱਕਿਆ ਮ...
Ad Position 24