ਦੇਵੀਗੜ੍ਹ, 21 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਕਣਕ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦÏਰਾਨ ਅੱਗ ਲੱਗਣ ਦੀਆਂ ਮੰਦਭਾਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ¢ ਤਾਜ਼ਾ ਮਾਮਲਾ ਦੇਵੀਗੜ੍ਹ ਇਲਾਕੇ ਦੇ ਪਿੰਡ ਮਹਿਮਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਭਿਆਨਕ ਅੱਗ ਦੀ ਲਪੇਟ ਵਿਚ ਆਉਣ ਕਾਰਨ ਇਕ ਕਿਸਾਨ ਦੀ ਸਾਢੇ ਸੱਤ ਕਿੱਲੇ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ¢ ਇਸ ਹਾਦਸੇ ਵਿੱਚ ਖੇਤ ਵਿੱਚ ਖੜ੍ਹੀ ਇੱਕ ਟਰਾਲੀ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ¢ ਪੀੜਤ ਕਿਸਾਨ ਲਾਭ ਸਿੰਘ ਪੁੱਤਰ ਰÏਣਕ ਰਾਮ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੇ ਖੇਤਾਂ ਦੇ ਨੇੜੇ ਹੀ ਇਕ ਤੂੜੀ ਬਣਾਉਣ ਵਾਲਾ ਰੀਪਰ ਚੱਲ ਰਿਹਾ ਸੀ¢ ਰੀਪਰ ਵਿਚੋਂ ਅਚਾਨਕ ਨਿਕਲੀ ਇੱਕ ਚਿਣਗ ਨੇ ਪਹਿਲਾਂ ਖੇਤ ਵਿਚ ਪਏ ਨਾੜ ਨੂੰ ਅੱਗ ਲਗਾਈ ਅਤੇ ਤੇਜ਼ ਹਵਾਵਾਂ ਕਾਰਨ ਇਹ ਅੱਗ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਗਈ¢ ਹਾਲਾਂਕਿ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਮÏਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਸਭ ਕੁਝ ਸੜ ਚੁੱਕਾ ਸੀ¢ ਉਨ੍ਹਾਂ ਦੱਸਿਆ ਕਿ ਮੈਂ ਇਸ ਜ਼ਮੀਨ ਨੂੰ ਠੇਕੇ 'ਤੇ ਲਿਆ ਹੋਇਆ ਸੀ ¢ ਪੀੜਤ ਕਿਸਾਨ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਘਟਨਾ ਵਾਲੀ ਥਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ¢ ਪੀੜਤ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |