ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਖਡੂਰ ਸਾਹਿਬ ਪੰਜਾਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਤੋਂ ਜੇਕਰ ਐੱਨ.ਐੱਸ.ਏ. ਹਟਾ ਲਈ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਅਗਲੀ ਕੋਈ ਕਾਨੂੰਨੀ ਕਾਰਵਾਈ ਬਣਦੀ ਹੈ ਤਾਂ ਪੰਜਾਬ ਵਿਚ ਹੋਣੀ ਚਾਹੀਦੀ ਹੈ | ਇਹ ਵਿਚਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਘਨੌਰ ਦੇ ਇੰਚਾਰਜ ਨਿਸ਼ਾਨ ਸਿੰਘ ਸਿੱਧੂ ਨੇ ਅੱਜ ਇੱਥੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਆਸਾਮ ਤੋਂ ਪੰਜਾਬ ਲਿਆਉਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ | ਨਿਸ਼ਾਨ ਸਿੰਘ ਨੇ ਮੰਗ ਕੀਤੀ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਤੁਰੰਤ ਪੰਜਾਬ ਲਿਆਂਦਾ ਜਾਵੇ |