ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਦ ਮਿਲੇਨੀਅਮ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ | ਮਾਡਰਨ ਸਕੂਲ ਵਿਖੇ ਕਰਵਾਈ ਗਈ ਇੰਟਰ-ਸਕੂਲ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਸਕੂਲ ਦੀ ਅੰਡਰ-14 ਲੜਕੀਆਂ ਦੀ ਬਾਸਕਟਬਾਲ ਟੀਮ ਨੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਹ ਸਫਲਤਾ ਵਿਦਿਆਰਥਣਾਂ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਿੱਟਾ ਹੈ | ਖੇਡ ਕੋਚ ਕੁਮਾਰੀ ਰਜਨੀਸ਼ ਦੀ ਯੋਗ ਅਗਵਾਈ, ਕੁਸ਼ਲ ਰਣਨੀਤੀ ਅਤੇ ਦਿਸ਼ਾ-ਨਿਰਦੇਸ਼ ਕਾਰਨ ਇਹ ਜਿੱਤ ਹਾਸਲ ਹੋਈ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਕੁਮਾਰੀ ਰਜਨੀਸ਼ ਅਤੇ ਸਮੁੱਚੀ ਟੀਮ ਨੂੰ ਇਸ ਬੇਮਿਸਾਲ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ |