12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਰਦਿਆਲ ਸਿੰਘ ਭੱਟੀ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਹਰਦਿਆਲ ਸਿੰਘ ਭੱਟੀ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦਾ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ ਧਾਮੋਮਾਜਰਾ ਦੀਆਂ ਸੰਗਤਾਂ ਵਲੋਂ ਜਿੱਥੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਉੱਥੇ ਇਸ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਖ਼ਾਸ ਕਰ ਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਪਛੜੀਆਂ ਸ਼ੇ੍ਰਣੀਆਂ ਵਿੰਗ) ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਉਹ ਹਰਦਿਆਲ ਸਿੰਘ ਭੱਟੀ ਨੰੂ ਸ਼ੋ੍ਰਮਣੀ ਅਕਾਲੀ ਦਲ ਨੇ ਕੌਮੀ ਮੀਤ ਪ੍ਰਧਾਨ ਦੀ ਨਿਯੁਕਤੀ ਕਰਕੇ ਪੰਜਾਬ ਪੱਧਰ ਦਾ ਮਾਣ ਦਿੱਤਾ ਹੈ | ਉਹ ਭੱਟੀ ਨੂੰ ਹਰ ਤਰ੍ਹਾਂ ਸਹਿਯੋਗ ਦੇਣਗੇ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਬਚਾਓ ਰੈਲੀਆਂ ਵਿਚ ਵੱਡੇ ਪੱਧਰ 'ਤੇ ਹਿੱਸਾ ਪਾ ਕੇ ਪੂਰੀ ਮਜ਼ਬੂਤੀ ਪ੍ਰਦਾਨ ਕਰਦੇ ਹੋਏ 2027 ਵਿਚ ਪੂਰਨ ਬਹੁਮਤ ਨਾਲ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੇ | ਇਸ ਮੌਕੇ ਭੱਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਵੀਂ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਨਿਰਵਿਘਨ ਬਿਜਲੀ ਸਪਲਾਈ ਲਈ ਐੱਸ.ਡੀ.ਓ. ਸਿੱਧਵਾਂ ਬੇਟ ਨਾਲ ਮੀਟਿੰਗ ਅਗਲੀ ਖ਼ਬਰ ਹਿਰਦਾਪੁਰ 'ਚ ਕਣਕ ਅਤੇ ਦਰਜਨਾਂ ਏਕੜ ਨਾੜ ਨੂੰ ਲੱਗੀ ਅੱਗ
Ad Position 24