12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਊਨਾ ਨੂੰ ਮਿਲੇਗਾ ਰਾਜ ਦਾ ਪਹਿਲਾ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਤੋਖਗੜ੍ਹ, 21 ਅਪ੍ਰੈਲ (ਧਰਮ ਪਾਲ)-ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ 22 ਅਪ੍ਰੈਲ ਨੂੰ ਹਰੋਲੀ ਦੇ ਰੋੜਾ ਵਿਖੇ ਸਥਾਪਿਤ ਰਾਜ ਦੇ ਪਹਿਲੇ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਅਤੇ ਟਰੈਫ਼ਿਕ ਪਾਰਕ ਦਾ ਉਦਘਾਟਨ ਕਰਨਗੇ | ਇਸ ਬਾਰੇ ਖੇਤਰੀ ਆਵਾਜਾਈ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਮਾਗਮ ਬੁੱਧਵਾਰ ਨੂੰ ਸਵੇਰੇ 10:30 ਵਜੇ ਹੋਣ ਵਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਰਾਜ ਆਪਣਾ ਪਹਿਲਾ ਆਟੋਮੇਟਿਡ ਡਰਾਈਵਿੰਗ ਟੈੱਸਟ ਟਰੈਕ ਅਤੇ ਟਰੈਫ਼ਿਕ ਪਾਰਕ ਪ੍ਰਾਪਤ ਕਰੇਗਾ | ਇਹ ਅਤਿ-ਆਧੁਨਿਕ ਟਰੈਕ ਡਰਾਈਵਿੰਗ ਲਾਇਸੈਂਸ ਟੈਸਟਿੰਗ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਤਕਨਾਲੋਜੀ-ਅਧਾਰਤ ਅਤੇ ਪਾਰਦਰਸ਼ੀ ਬਣਾ ਦੇਵੇਗਾ, ਜਿਸ ਨਾਲ ਮਨੁੱਖੀ ਦਖ਼ਲਅੰਦਾਜ਼ੀ ਘੱਟ ਹੋਵੇਗੀ ਅਤੇ ਯੋਗ ਉਮੀਦਵਾਰਾਂ ਦਾ ਨਿਰਪੱਖ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ | ਇਸ ਤੋਂ ਇਲਾਵਾ ਟਰੈਫ਼ਿਕ ਪਾਰਕ ਰਾਹੀਂ ਆਮ ਜਨਤਾ ਖ਼ਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਸੰਵੇਦਨਸ਼ੀਲ ਬਣਾਇਆ ਜਾਵੇਗਾ ਜਿਸ ਨਾਲ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਹੌਲੀ ਸਕੂਲ ਵਲੋਂ ਰਾਕ ਗਾਰਡਨ ਤੇ ਛੱਤਬੀੜ ਦਾ ਟੂਰ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
Ad Position 24