ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ¢ ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਨੇ ਥਾਣਾ ਸਦਰ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕੀ ਜਦੋਂ ਜੇਲ੍ਹ ਅੰਦਰ ਫੈਂਕੇ ਸੰਬੰਧੀ ਸੂਚਨਾ ਪ੍ਰਾਪਤ ਹੋਈ ਤਾਂ ਵਾਰਡਰ ਕੁਲਦੀਪ ਸਿੰਘ ਫੈਂਕਾ ਚੁੱਕਣ ਗਿਆ ਤਾਂ ਬੰਦੀ ਜਸਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜੈ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ¢ ਜਿਸ ਤੋਂ ਇਹ ਸਾਫ ਜਾਪਦਾ ਹੈ ਕੀ ਇਸ ਫੈਂਕੇ ਵਿਚ ਜਸਵਿੰਦਰ ਸਿੰਘ ਦਾ ਹੱਥ ਹੋ ਸਕਦਾ ਹੈ ਜਦੋਂ ਫੈਂਕੇ ਨੂੰ ਖੋਲ੍ਹ ਕੇ ਚੈੱਕ ਕਰਨ 'ਤੇ ਉਸ ਵਿਚੋਂ 2 ਟੱਚ ਮੋਬਾਇਲ ਫੋਨ ਬਿਨਾਂ ਸਿਮ ਕਾਰਡ ਦੇ ਬਰਾਮਦ ਹੋਏ¢ ਥਾਣਾ ਸਦਰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |