ਖੇਤਰੀ ਪਾਰਟੀ ਅਕਾਲੀ ਦਲ ਦੀ ਵਾਪਸੀ ਲਈ ਲੋਕ ਕਾਹਲੇ-ਕਿ੍ਸ਼ਨ ਸਿੰਘ ਸਨੌਰ
ਅਜੀਤ ਡੈਸਕ
22-04-2026
ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਦੀ ਕਾਰਜਪ੍ਰਣਾਲੀ 'ਤੇ ਤਿੱਖੇ ਹਮਲੇ ਕਰਦਿਆਂ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਲੋਕ ਮੁੱਦਿਆਂ ਪ੍ਰਤੀ ਜ਼ਰਾ ਵੀ ਗੰਭੀਰ ਨਜ਼ਰ ਨਹੀਂ ਆ ਰਹੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਸਮਝ ਚੁੱਕੇ ਹਨ ਅਤੇ 2027 ਵਿਚ ਆਪਣੀ ਮਾਂ-ਬੋਲੀ ਅਤੇ ਪੰਜਾਬੀ ਹਿੱਤਾਂ ਦੀ ਰਾਖੀ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਬੇਤਾਬ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਜ਼ਿਲ੍ਹਾ ਪਟਿਆਲਾ, ਜਸਵੀਰ ਗੋਸੁਆਮੀ ਸਾਬਕਾ ਸਰਪੰਚ ਸੇਖੋਪੁਰ, ਅਵਤਾਰ ਸਿੰਘ ਨੰਬਰਦਾਰ, ਸੁਰਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਸੇਵਕ ਸਿੰਘ, ਬਾਬਾ ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਪ੍ਰੇਮ ਕੁਮਾਰ ਹੀਰਾਗੜ੍ਹ, ਬੇਅੰਤ ਸਿੰਘ, ਗੁਰਮੁਖ ਸਿੰਘ, ਗੁਰਚਰਨ ਸਿੰਘ, ਗੁਰਧਿਆਨ ਸਿੰਘ, ਅਜੇ ਕੁਮਾਰ, ਗੁਰਜੀਤ ਸਿੰਘ, ਸੰਦੀਪ ਸਿੰਘ, ਧੰਨਾ ਸਿੰਘ, ਜੋਤ, ਸਾਹਿਲ ਕੁਮਾਰ, ਹਰਮਨ ਕੁਮਾਰ, ਹਰਜੀਤ ਸਿੰਘ ਅਤੇ ਪਿ੍ੰਸ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਪਿੰਡ ਨਿਵਾਸੀ ਹਾਜ਼ਰ ਸਨ |