ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ¢ ਜਿਸ ਦੇ ਤਹਿਤ ਹੀ ਬਲਾਕ ਪਟਿਆਲਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾਰੂ ਕੁਟੀਆ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਰਾਈ ਮਾਜਰਾ ਵਿਖੇ ਬਣਾਏ ਗਏ ਚਾਰ ਨਵੇਂ ਕਲਾਸ ਰੂਮ ਦਾ ਉਦਘਾਟਨ ਕਰਨ ਲਈ ਸਮਾਰੋਹ ਕਰਵਾਇਆ ਗਿਆ¢ ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਪਟਿਆਲਾ (ਸ਼ਹਿਰੀ) ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸ਼ਿਰਕਤ ਕੀਤੀ¢ ਵਿਧਾਇਕ ਕੋਹਲੀ ਦੇ ਸਕੂਲ ਵਿਚ ਪਹੁੰਚਣ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਬੀਪੀਈਓ ਪਿ੍ਥੀ ਸਿੰਘ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਨੂੰ ਆਖਿਆ ਗਿਆ¢ ਉਦਘਾਟਨੀ ਸਮਾਰੋਹ ਮÏਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਨਾਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੀ ਦਸ਼ਾ ਨੂੰ ਸੁਧਾਰਨ ਵਿਚ ਲਗਾਤਾਰ ਲੱਗੀ ਹੋਈ ਹੈ¢ ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਸਰਕਾਰੀ ਸਕੂਲਾਂ ਉਪਰ ਵਿਸ਼ਵਾਸ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ¢ ਵਿਧਾਇਕ ਕੋਹਲੀ ਨੇ ਕਿਹਾ ਕਿ ਪਿਛਲੇ ਸਮੇਂ ਦÏਰਾਨ ਲੋਕਾਂ ਦਾ ਸਰਕਾਰੀ ਸਕੂਲਾਂ ਤੋਂ ਭਰੋਸਾ ਬਿਲਕੁਲ ਹੀ ਖਤਮ ਹੋ ਚੁੱਕਿਆ ਸੀ ਜਿਸ ਨੂੰ ਦੁਬਾਰਾ ਬਣਾਉਣ ਵਿਚ ਪੰਜਾਬ ਸਰਕਾਰ ਕਾਮਯਾਬ ਹੋਈ ਹੈ¢ ਉਨ੍ਹਾਂ ਨੇ ਅੱਗੇ ਕਿਹਾ ਕਿ ਮÏਜੂਦਾ ਸਮੇਂ ਸਰਕਾਰੀ ਸਕੂਲਾਂ ਵਿਚ ਐਲ.ਈ.ਡੀ. ਪੈਨਲ ਤੱਕ ਲੱਗ ਚੁੱਕੇ ਹਨ, ਜਿਨ੍ਹਾਂ ਦੀ ਮਦਦ ਨਾਲ ਵਿਦਿਆਰਥੀ ਹਰ ਇੱਕ ਅÏਖੇ ਤੋਂ ਅÏਖੇ ਵਿਸ਼ੇ ਬਾਰੇ ਜਾਣਕਾਰੀ ਬਹੁਤ ਹੀ ਸਰਲ ਅਤੇ ਸÏਖੀ ਭਾਸ਼ਾ ਵਿਚ ਹਾਸਲ ਕਰ ਰਹੇ ਹਨ¢ ਵਿਧਾਇਕ ਕੋਹਲੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ¢ ਇਸ ਮÏਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼ਾਲੂ ਮਹਿਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਦਾ ਦÏਰ ਜਾਰੀ ਹੈ¢ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਹੈ¢ ਬੀਪੀਈਓ ਪਿ੍ਥੀ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਕਿਸੇ ਵੀ ਪੱਖ ਤੋਂ ਪੜ੍ਹਾਈ ਵਿਚ ਪਿੱਛੇ ਨਹੀਂ ਹਨ¢ ਸਰਕਾਰੀ ਸਕੂਲਾਂ ਦੇ ਪੜੇ ਹੋਏ ਵਿਦਿਆਰਥੀ ਆਈਏਐਸ, ਪੀਸੀਐਸ, ਇੰਜੀਨੀਅਰ, ਡਾਕਟਰ, ਪ੍ਰੋਫੈਸਰ, ਅਧਿਆਪਕ ਵਰਗੇ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ¢ ਇਸ ਮÏਕੇ ਵਾਰਡ ਨੰਬਰ 36 ਦੇ ਕÏਾਸਲਰ ਰੀਨੂੰ ਬਾਲਾ, ਵਾਰਡ ਨੰਬਰ 37 ਦੇ ਕÏਾਸਲਰ ਹਰਪ੍ਰੀਤ ਸਿੰਘ, ਆਪ ਆਗੂ ਰਿੱਕੀ ਸੂਲਰ, ਵਿਧਾਇਕ ਕੋਹਲੀ ਦੇ ਓਐਸਡੀ ਹਰਸ਼ਪਾਲ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕÏਲੀ, ਸੀਐਚਟੀ ਘਾਸ ਮੰਡੀ ਅਮਨਦੀਪ ਕÏਰ, ਸੀਐਚਟੀ ਪੂਰਨ ਸਿੰਘ, ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਦਾਰੂ ਕੁਟੀਆ ਸਕੂਲ ਦੇ ਇੰਚਾਰਜ ਸਰਬਜੀਤ ਕÏਰ, ਭੁਪਿੰਦਰ ਕÏਰ, ਚਰਨਜੀਤ ਸਿੰਘ ਅਤੇ ਅਰਾਈ ਮਾਜਰਾ ਸਕੂਲ ਦੇ ਮੁੱਖ ਅਧਿਆਪਕਾ ਕਮਲਦੀਪ ਕÏਰ, ਰੋਹਿਤ ਕÏਸ਼ਲ ਅਤੇ ਵਿਸ਼ਾਲ ਗੋਇਲ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ¢