12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਤੜਕਸਵੇਰੇ ਕਵਾੜ੍ਹ ਖੁੱਲਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰੂ ਦਰਬਾਰ 'ਚ ਮੱਥਾ ਟੇਕਣ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਪੰਚਮੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ, ਉਥੇ ਹੀ ਕਵੀਸ਼ਰੀ ਅਤੇ ਢਾਡੀ ਜਥਿਆਂ 'ਚ ਅਮਰੀਕ ਸਿੰਘ ਜਨੇਤਪੁਰ, ਗੁਰਪਿਆਰ ਸਿੰਘ ਜੌਹਰ, ਲਖਵਿੰਦਰ ਸਿੰਘ ਪਾਰਸ, ਗੁਰਵਿੰਦਰ ਸਿੰਘ ਦੁਗਾਲ, ਸਵਰਨ ਸਿੰਘ ਭੱਟੀ, ਸੁਰਜੀਤ ਸਿੰਘ ਥਾਬਲ, ਰਵਿੰਦਰ ਕੌਰ ਆਦਿ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ | ਇਸ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਸੰਗਤਾਂ ਨੂੰ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਪ੍ਰੇਰਨਾ ਦਿੱਤੀ ਤੇ ਕਿਹਾ ਕਿ ਸੰਗਤਾਂ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ, ਉਥੇ ਹੀ ਇਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਰਦਾਸ ਵਿਚ ਵੱਡੀ ਤਾਕਤ ਹੁੰਦੀ ਹੈ, ਇਸ ਕਰਕੇ ਅਮਰੀਕਾ ਇਰਾਨ ਵਿਚਾਲੇ ਜੰਗ ਨੂੰ ਰੋਕਣ ਲਈ ਸ਼ਾਂਤੀਪਸੰਦ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਧਾਰਮਿਕ ਦੀਵਾਨਾਂ ਵਿਚ ਮੀਤ ਮੈਨੇਜਰ ਜਸਵਿੰਦਰ ਸਿੰਘ, ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸੁਪਰਵਾਈਜਰ ਵਰਿੰਦਰ ਸਿੰਘ ਗੋਲਡੀ, ਸੁਖਦੇਵ ਸਿੰਘ ਕਾਹਲਵਾਂ, ਰਿਕਾਰਡ ਕੀਪਰ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਬਲਵਿੰਦਰ ਸਿੰਘ ਸਮਾਣਾ, ਪ੍ਰਚਾਰਕ ਜਸਵੀਰ ਸਿੰਘ, ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ ਆਦਿ ਨੇ ਸਟੇਜ ਸੰਚਾਲਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਵਲੋਂ 26 ਅਪ੍ਰੈਲ ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ ਅਗਲੀ ਖ਼ਬਰ ਵਿਧਾਇਕ ਕੋਹਲੀ ਵਲੋਂ ਵੱਖ ਵੱਖ ਸਕੂਲਾਂ ਦੇ ਚਾਰ ਕਲਾਸਰੂਮ ਦਾ ਉਦਘਾਟਨ
Ad Position 24