12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪ੍ਰੈੱਸ ਕਲੱਬ ਵਲੋਂ 26 ਅਪ੍ਰੈਲ ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 22-04-2026

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ)-ਪ੍ਰੈੱਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 26 ਅਪ੍ਰੈਲ, 2026 ਦਿਨ ਐਤਵਾਰ ਨੁੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਲੱਬ ਦੇ ਪ੍ਰਧਾਨ ਗੋਪਾਲ ਸ਼ਰਮਾ ਨੇ ਦੱਸਿਆ ਕਿ ਕੈਂਪ 'ਚ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਮੈਡੀਕਲ ਟੀਮ ਵਲੋਂ ਖ਼ੂਨਦਾਨੀਆਂ ਵਲੋਂ ਦਾਨ ਕੀਤਾ ਖ਼ੂਨ ਇਕੱਤਰ ਕੀਤਾ ਜਾਵੇਗਾ | ਖ਼ੂਨਦਾਨ ਕੈਂਪ ਸਬੰਧੀ ਤਿਆਰੀਆਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ''ਖ਼ੂਨ ਦਾਨ ਮਹਾਂ ਦਾਨ'' 'ਚ ਆਪਣਾ ਸਹਿਯੋਗ ਦੇਣ ਲਈ ਅੱਗੇ ਆਉਣ | ਉਨ੍ਹਾਂ ਦੱਸਿਆ ਕੈਂਪ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪੰਥ ਦਰਦੀਆਂ ਦੀ ਏਕਤਾ ਇੱਕ ਨਵੀਂ ਉਮੀਦ ਹੈ- ਬੜਵਾ <br/> ਅਗਲੀ ਖ਼ਬਰ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ
Ad Position 24