ਦੇਵੀਗੜ੍ਹ, 21 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਿੱਖਿਆ ਪ੍ਰਣਾਲੀ ਨੂੰ ਡਿਜੀਟਲ ਯੁੱਗ ਦੇ ਹਾਣ ਦਾ ਬਣਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਜੁਲਕਾਂ ਨੂੰ 4 ਨਵੇਂ ਕੰਪਿਊਟਰ ਦਿੱਤੇ ਗਏ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਨੁਮਾਇੰਦਿਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨ 'ਤੇ ਜ਼ੋਰ ਦਿੱਤਾ ਗਿਆ | ਸਕੂਲ ਮੁਖੀ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਕੌਂਸਲਰ ਹੈਪੀ ਜੁਲਕਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਮੈਡਮ ਪਰਮਪ੍ਰੀਤ ਕੌਰ, ਮੀਨਾਕਸ਼ੀ ਦੇਵੀ , ਚੇਅਰਮੈਨ ਪਰਸਨ ਚਰਨਜੀਤ ਕੌਰ, ਅਮਰਜੀਤ ਕੌਰ, ਰਾਜਿੰਦਰ ਸਿੰਘ ਅਤੇ ਸੋਨੂੰ ਨੇ ਵੀ ਸ਼ਿਰਕਤ ਕੀਤੀ ਅਤੇ ਨਵੇਂ ਕੰਪਿਊਟਰ ਸਿਸਟਮਾਂ ਦੀ ਸਥਾਪਨਾ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਯੂਥ ਕਲੱਬ ਜੁਲਕਾਂ ਦੇ ਪ੍ਰਧਾਨ ਉੱਤਮ ਕੁਮਾਰ ਨੇ ਵੀ ਪਹੁੰਚ ਕੇ ਸਕੂਲ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕੌਂਸਲਰ ਹੈਪੀ ਜੁਲਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ 'ਚ ਕੰਪਿਊਟਰ ਦੀ ਸਿੱਖਿਆ ਬਹੁਤ ਜ਼ਰੂਰੀ ਹੈ | ਸਰਕਾਰ ਵਲੋਂ ਭੇਜੇ ਗਏ ਇਹ 4 ਕੰਪਿਊਟਰ ਸਾਡੇ ਪਿੰਡ ਦੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋਣਗੇ | ਹੁਣ ਸਾਡੇ ਸਰਕਾਰੀ ਸਕੂਲ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਵਾਂਗ ਹਾਈ-ਟੈਕ ਸਿੱਖਿਆ ਹਾਸਲ ਕਰ ਸਕਣਗੇ | ਮੈਂ ਸਰਕਾਰ ਦਾ ਧੰਨਵਾਦ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਸਕੂਲ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਾਂਗੇ | ਉਨ੍ਹਾਂ ਕਿਹਾ ਕਿ ਕੰਪਿਊਟਰ ਲੈਬ ਦੇ ਅਪਗ੍ਰੇਡ ਹੋਣ ਨਾਲ ਬੱਚਿਆਂ ਦੀ ਪੜ੍ਹਾਈ ਵਿੱਚ ਦਿਲਚਸਪੀ ਵਧੇਗੀ ਅਤੇ ਉਹ ਡਿਜੀਟਲ ਮਾਧਿਅਮ ਰਾਹੀਂ ਨਵੀਆਂ ਤਕਨੀਕਾਂ ਸਿੱਖ ਸਕਣਗੇ |