12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਦੇਵ ਮਾਨ ਵਲੋਂ ਹਾਈ ਸਕੂਲ ਫ਼ਤਿਹਪੁਰ ਵਿਖੇ ਸਾਇੰਸ ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਭਾਦਸੋਂ, 21 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪਿੰਡ ਫਤਿਹਪੁਰ ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ 15 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੇ ਸਮੇਂ ਦੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੋਈ ਵੀ ਕੰਮ ਨਹੀਂ ਕੀਤਾ ਗਿਆ, ਉਨ੍ਹਾਂ ਸਿਰਫ ਲੋਕਾਂ ਨੂੰ ਡੰਗ ਟਪਾਈ ਕੀਤੀ ਹੈ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿਚ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਦਿਆਂ ਨਮੂਨੇ ਦੇ ਸਕੂਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਵਿਧਾਇਕ ਨੇ ਦੱਸਿਆ ਕਿ ਗਰਾਮ ਪੰਚਾਇਤ ਵਲੋਂ ਪੂਰੇ ਸਕੂਲ ਵਿਚ ਛੇ ਏਅਰ ਕੰਡੀਸ਼ਨਰ ਲਗਾ ਕੇ ਪੂਰਾ ਸਕੂਲ ਏ.ਸੀ. ਕੀਤਾ ਗਿਆ ਹੈ | ਸਕੂਲ 'ਚ ਜ਼ਿਆਦਾ ਲੋਡ ਨੂੰ ਵੇਖਦਿਆਂ ਨਵਾਂ ਟਰਾਂਸਫ਼ਾਰਮਰ ਵੀ ਸਪੈਸ਼ਲ ਸਕੂਲ ਲਈ ਲਾਇਆ ਹੈ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਜਿੰਦਰ ਸਿੰਘ ਖਹਿਰਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸਰਪੰਚ ਮਨਜੀਤ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਮਾ. ਪੰਜਾਬੀ, ਬੇਅੰਤਦੀਪ ਕੌਰ ਮੈਥ ਅਧਿਆਪਕ, ਸਤਨਾਮ ਸਿੰਘ ਪਾਲੀਆ, ਸਕੂਲ ਸਟਾਫ਼, ਮਾਪੇ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਢਾਕ ਬਾਜ਼ਾਰ ਮਾਮਲਾ-ਅਕਾਲੀ ਦਲ ਵਲੋਂ ਪੁਲਿਸ ਕਾਰਵਾਈ 'ਤੇ ਸਵਾਲ, ਦੁਕਾਨਦਾਰਾਂ ਲਈ ਸੁਰੱਖਿਆ ਦੀ ਕੀਤੀ ਮੰਗ ਅਗਲੀ ਖ਼ਬਰ ਸਰਕਾਰ ਵਲੋਂ ਸਰਕਾਰੀ ਮਿਡਲ ਸਕੂਲ ਜੁਲਕਾਂ ਨੂੰ ਦਿੱਤੇ 4 ਨਵੇਂ ਕੰਪਿਊਟਰ
Ad Position 24