12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬੀ ਵਰਸਿਟੀ ਵਿਖੇ ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਵਲੋਂ ਫੈਡਰੇਸ਼ਨ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ.ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਆਲ ਇੰਡੀਆ ਕਾਂਗਰਸ ਕਮੇਟੀ ਇੰਡੀਆ ਦੇ ਐੱਸ.ਸੀ. ਵਿਭਾਗ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਪਟਿਆਲਾ ਡਾ. ਧਰਮਵੀਰ ਗਾਂਧੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਏ.ਆਈ.ਸੀ.ਸੀ. ਦੇ ਐੱਸ.ਸੀ. ਸੈਲ ਦੇ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਵੈਦ, ਡਾ. ਰਾਜੇਸ਼ ਵੈਦ ਕਰਨਾਲ ਹਾਜ਼ਰ ਹੋਏ | ਇਸ ਮੌਕੇ ਡਾ. ਅੰਬੇਡਕਰ ਨੂੰ ਯਾਦ ਕਰਦਿਆਂ ਰਾਜਿੰਦਰ ਪਾਲ ਗੌਤਮ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੀ ਜ਼ਿੰਦਗੀ ਅਨੁਸੂਚਿਤ ਜਾਤੀ ਸਮਾਜ ਦੇ ਹਾਸ਼ੀਏ 'ਤੇ ਧੱਕੇ ਲੋਕਾਂ ਦੀ ਸਮਾਜਿਕ ਬਰਾਬਰਤਾ ਲਈ ਸੰਘਰਸ਼ ਕੀਤਾ, ਜਿਸ ਦੇ ਚੱਲਦਿਆਂ ਉਨ੍ਹਾਂ ਆਪਣੇ ਚਾਰ ਬੱਚੇ ਵੀ ਸਮਾਜ ਤੋਂ ਕੁਰਬਾਨ ਕਰ ਦਿੱਤੇ | ਉਨ੍ਹਾਂ ਕਿਹਾ ਕਿ ਅੱਜ ਲੋਕਤੰਤਰ, ਆਮ ਲੋਕਾਂ ਦੇ ਹੱਕ ਹਕੂਕਾਂ ਅਤੇ ਸੰਵਿਧਾਨ ਨੂੰ ਬਚਾਉਣ ਲਈ ਡਾ. ਜਤਿੰਦਰ ਸਿੰਘ ਮੱਟੂ ਵਰਗੇ ਪੜੇ ਲਿਖੇ ਲੋਕਾਂ ਨੂੰ ਅੱਗੇ ਆਉਣਾ ਹੋਵੇਗਾ | ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜਾਤੀਵਾਦ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਖੜੋਤ ਦਾ ਵੱਡਾ ਕਾਰਣ ਹੈ | ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਸਾਨੂੰ ਜਾਤੀ ਮਾਨਸਿਕਤਾ ਖ਼ਤਮ ਕਰਨੀ ਹੋਵੇਗੀ | ਇਸ ਮੌਕੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ | ਨੁਮਾਇੰਦਿਆਂ ਵਿੱਚ ਡਾ. ਗਿਆਨ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਪ੍ਰਗਟ ਸਿੰਘ, ਰਾਕੇਸ਼ ਕੁਮਾਰ ਮੱਟੂ, ਪਵਨ ਕੁਮਾਰ ਜੇ.ਈ, ਸੰਦੀਪ ਰਾਜਪੁਰਾ, ਡੇਲੀਵੇਜ ਯੂਨੀਅਨ ਤੋਂ ਕੁਲਦੀਪ ਸਿੰਘ, ਰਾਜੇਸ਼ ਗੱਗੂ, ਨਾਨ ਟੀਚਿੰਗ ਪ੍ਰਧਾਨ ਗੁਰਜੀਤ ਗੋਪਾਲਪੁਰੀ, ਰਿਸਰਚ ਸਕਾਲਰ ਬਬੀਤਾ ਰਾਣੀ, ਅਮਨਦੀਪ ਕੌਰ, ਵਿਸ਼ਵਜੀਤ ਕੌਰ ਘੱਗਾ, ਕੁਲਵੰਤ ਸਿੰਘ ਸਰੋਏ, ਕੁਲਵੰਤ ਸਿੰਘ ਹਿਆਣਾ, ਜਸਵਿੰਦਰ ਸਿੰਘ ਸੌਜਾ, ਮਾਸਟਰ ਰਵਿੰਦਰ ਸਿੰਘ ਤਰੈਂ, ਦਰਸ਼ਨ ਸਿੰਘ ਬੇਲੂਮਾਜਰਾ, ਬਨਵਾਰੀ ਲਾਲ ਰੋਪੜ, ਤਰਸੇਮ ਲਾਲ ਨੰਗਲ, ਲੈਕਚਰਾਰ ਜੁਗਰਾਜ ਸਿੰਘ ਸੰਗਰੂਰ, ਬਿਕਰਮਜੀਤ ਸਿੰਘ ਫ਼ਤਿਹਗੜ੍ਹ ਸਾਹਿਬ, ਸਾਬਕਾ ਐਮ.ਐਲ.ਏ ਬਲਦੇਵ ਸਿੰਘ ਜੈਤੋ,ਰਿੰਕੂ ਦਾਨਵ ਪਾਤੜਾਂ,ਕਰਮਜੀਤ ਲਚਕਾਣੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਓਪਨ ਯੂਨੀਵਰਸਿਟੀ 'ਚ ਗੁਰੂ ਰਵਿਦਾਸ ਦੇ ਫ਼ਲਸਫ਼ੇ 'ਤੇ ਰਾਸ਼ਟਰੀ ਵਿਚਾਰ ਗੋਸ਼ਟੀ ਦੀ ਸ਼ੁਰੂਆਤ ਅਗਲੀ ਖ਼ਬਰ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਹੇਠਾਂ ਉਤਾਰਨ ਦੇ ਪ੍ਰਬੰਧ ਸਰਕਾਰ ਕਰੇ-ਟਾਵਰ ਮੋਰਚਾ ਕਮੇਟੀ
Ad Position 24