12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਾਤਾ ਗੁਜਰੀ ਕਾਲਜ ਵਿਖੇ ਨੈਤਿਕਤਾ ਦੀ ਭੂਮਿਕਾ 'ਤੇ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੀ ਪਲਾਨਿੰਗ ਫੋਰਮ, ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੈਨੇਜਮੈਂਟ ਐਸੋਸੀਏਸ਼ਨ ਅਤੇ ਯੂਨੀਵਰਸਲ ਹਿਊਮਨ ਵੈਲਿਊਜ਼ ਸੈੱਲ ਵਲੋਂ ਉੱਘੇ ਵਿਦਵਾਨ ਤੇ ਕਾਲਜ ਤੋਂ ਸੇਵਾ ਮੁਕਤ ਅਧਿਆਪਕ ਡਾ. ਜਗਜੀਵਨ ਸਿੰਘ ਦੁਆਰਾ 'ਪੇਸ਼ੇਵਰ ਜੀਵਨ ਵਿਚ ਨੈਤਿਕਤਾ ਦੀ ਭੂਮਿਕਾ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਲੈਕਚਰ ਦੌਰਾਨ ਡਾ. ਜਗਜੀਵਨ ਸਿੰਘ ਨੇ ਵਿਦਿਆਰਥੀਆਂ ਨੂੰ ਪੇਸ਼ੇਵਰ ਜੀਵਨ ਵਿਚ ਨੈਤਿਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਲੈਕਚਰ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਵਿਚ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਤੋਂ ਪਹਿਲਾਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਡਾ. ਜਗਜੀਵਨ ਸਿੰਘ ਵਰਗੇ ਅਨੁਭਵੀ ਵਿਦਵਾਨਾਂ ਦੇ ਵਿਚਾਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸ੍ਰੋਤ ਬਣਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ ਅਗਲੀ ਖ਼ਬਰ ਜੀ.ਐਸ.ਟੀ. ਤੇ ਸੜਕਾਂ ਦੇ ਮਸਲਿਆਂ 'ਤੇ ਰਿਤਿਕ ਅਰੋੜਾ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
Ad Position 24