12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਦੇਵ ਮਾਨ ਨੇ ਪਿੰਡ ਬਾਬਰਪੁਰ ਦੇ ਸਰਕਾਰੀ ਸਕੂਲ 'ਚ ਸਾਇੰਸ ਲੈਬ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਨਾਭਾ, 21 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿੱਖਿਆ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਹਨ, ਜਿਸ ਤਹਿਤ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਹਿਤ ਪੰਜਾਬ ਦੇ ਸਕੂਲਾਂ ਨੂੰ ਸਰਕਾਰ ਵਲੋਂ ਲਗਾਤਾਰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ | ਇਹ ਗੱਲਾਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨੇੜਲੇ ਪਿੰਡ ਬਾਬਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਇੰਸ ਲੈਬ ਦਾ ਉਦਘਾਟਨ ਕਰਨ ਉਪਰੰਤ ਕਹੀਆਂ | ਉਨ੍ਹਾਂ ਦੱਸਿਆ ਕਿ ਸਕੂਲ 'ਚ ਨਵੀਂ ਸਾਇੰਸ ਲੈਬ ਬਣਾਈ ਗਈ ਹੈ ਜਿਸ 'ਚ ਆਧੁਨਿਕ ਤਕਨਾਲੋਜੀ ਦੇ ਉਪਕਰਨ ਰੱਖੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਿਆ 'ਚ ਸਹਿਯੋਗ ਮਿਲੇਗਾ | ਉਨ੍ਹਾਂ ਦੱਸਿਆਂ ਕਿ ਆਉਣ ਵਾਲੇ ਦਿਨਾਂ 'ਚ ਇਸ ਸਕੂਲ ਦੇ ਵਿਕਾਸ ਕਾਰਜਾਂ ਲਈ ਹੋਰ ਗਰਾਂਟ ਵੀ ਜਾਰੀ ਕੀਤੀ ਜਾਵੇਗੀ | ਇਸ ਮੌਕੇ ਸਕੂਲ ਪਿ੍ੰਸੀਪਲ ਸੈਲਿੰਦਰ ਸ਼ਰਮਾ, ਲੈਕਚਰਾਰ ਰਜਿੰਦਰ ਕੌਰ, ਸਾਇੰਸ ਮਾ. ਮਨਦੀਪ ਸਿੰਘ, ਸਾਇੰਸ ਮਾ. ਹਰਿੰਦਰ ਸਿੰਘ, ਸਾਇੰਸ ਅਧਿਆਪਕ ਅਨੁਰਾਧਾ, ਬਲਜਿੰਦਰ ਕਪੂਰ, ਸੁਦੇਸ਼ ਕੁਮਾਰ, ਮਾ. ਅਮਰੀਕ ਸਿੰਘ, ਗੱਗੀ ਸਰਪੰਚ ਬਾਬਰਪੁਰ, ਪਰਗਟ ਸਿੰਘ, ਰਣਬੀਰ ਸਿੰਘ ਕਾਲਾ, ਅੰਮਿ੍ਤਪਾਲ ਸਿੰਘ, ਸਿਮਰਨ ਸਿੰਘ ਅੜਕ ਚੌਹਾਨ, ਜਸਵੀਰ ਸਿੰਘ ਵਜੀਦਪੁਰ, ਅਰਮਾਨ ਨਾਭਾ, ਸਕੂਲ ਸਟਾਫ਼, ਵਿਦਿਆਰਥੀ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਭਵਿੱਖ ਲਈ 'ਆਪ' ਵਲੰਟੀਅਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸਾਬਕਾ ਸਾਂਸਦ ਨੇ ਗੁੜ ਮੰਡੀ ਦੇ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ
Ad Position 24